ਨਵੀਂ ਦਿੱਲੀ: ਇੱਥੋਂ ਦੇ ਝਿਲਮਿਲ ਸਨਅਤੀ ਖੇਤਰ ਵਿੱਚ ਸਥਿਤ ਰਬੜ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਔਰਤ ਤੇ ਦੋ ਮਰਦਾਂ ਦੀ ਮੌਤ ਦੀ ਖ਼ਬਰ ਹੈ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਤਿੰਨਾਂ ਦੀ ਮੌਤ ਹੋ ਗਈ। ਅੱਗ ਨੂੰ ਕਾਬੂ ਵਿੱਚ ਕਰਨ ਲਈ 26 ਅੱਗ ਬੁਝਾਊ ਗੱਡੀਆਂ ਮੌਕੇ 'ਤੇ ਪਹੁੰਚੀਆਂ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਤਿੰਨ ਜਣਿਆਂ ਦੀ ਮੌਤ ਦਮ ਘੁੱਟਣ ਕਰਕੇ ਹੋਈ ਹੈ। ਅੱਗ ਲੱਗਣ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਬਚਾਅ ਕਾਰਜ ਜਾਰੀ ਹਨ।