Home Ministry Fire: ਗ੍ਰਹਿ ਮੰਤਰਾਲੇ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਕੰਪਿਊਟਰ ਤੋਂ ਲੈ ਕੇ ਕਈ ਅਹਿਮ ਦਸਤਾਵੇਜ਼ ਸੜ ਕੇ ਸੁਆਹ
Home Ministry: ਕੇਂਦਰੀ ਸਕੱਤਰੇਤ ਦੇ ਉੱਤਰੀ ਬਲਾਕ ਵਿੱਚ ਸਥਿਤ ਗ੍ਰਹਿ ਮੰਤਰਾਲੇ (MHA) ਦੇ ਦਫ਼ਤਰ ਦੀ ਦੂਜੀ ਮੰਜ਼ਿਲ 'ਤੇ ਮੰਗਲਵਾਰ ਯਨੀਕਿ 16 ਅਪ੍ਰੈਲ ਨੂੰ ਸਵੇਰੇ ਅੱਗ ਲੱਗ ਗਈ। ਜਿਸ ਕਾਰਨ ਦਫਤਰ 'ਚ ਹੜਕੰਪ ਮਚ ਗਿਆ
Fire In Home Ministry: ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਜੀ ਹਾਂ ਦਿੱਲੀ 'ਚ ਭਿਆਨਕ ਗਰਮੀ ਦੇ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਕੇਂਦਰੀ ਸਕੱਤਰੇਤ ਦੇ ਉੱਤਰੀ ਬਲਾਕ ਵਿੱਚ ਸਥਿਤ ਗ੍ਰਹਿ ਮੰਤਰਾਲੇ (MHA) ਦੇ ਦਫ਼ਤਰ ਦੀ ਦੂਜੀ ਮੰਜ਼ਿਲ 'ਤੇ ਮੰਗਲਵਾਰ ਯਨੀਕਿ 16 ਅਪ੍ਰੈਲ ਨੂੰ ਸਵੇਰੇ ਅੱਗ ਲੱਗ ਗਈ। ਜਿਸ ਕਾਰਨ ਦਫਤਰ 'ਚ ਹੜਕੰਪ ਮਚ ਗਿਆ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਅੱਗ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਸਵੇਰੇ 9:35 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ। ਡੀਐਫਐਸ ਮੁਤਾਬਕ ਗ੍ਰਹਿ ਮੰਤਰਾਲੇ ਦੇ ਦਫ਼ਤਰ ਦੀ ਆਈਸੀ ਡਿਵੀਜ਼ਨ ਵਿੱਚ ਦੂਜੀ ਮੰਜ਼ਿਲ ’ਤੇ ਸਵੇਰੇ ਕਰੀਬ 9.20 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅੱਗ ਬੁਝਾਊ ਅਮਲੇ ਨੇ 9.35 ਵਜੇ ਅੱਗ ’ਤੇ ਕਾਬੂ ਪਾਇਆ।
ਏਸੀ ਯੂਨਿਟ ਤੋਂ ਸ਼ੁਰੂ ਹੋਈ ਅੱਗ ਦਸਤਾਵੇਜ਼ਾਂ ਤੱਕ ਪਹੁੰਚ ਗਈ
ਮਿਰਰ ਨਾਓ ਦੀ ਰਿਪੋਰਟ ਮੁਤਾਬਕ ਅੱਗ ਏਸੀ ਯੂਨਿਟ ਤੋਂ ਲੱਗੀ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਏ.ਸੀ., ਜ਼ੇਰੋਕਸ ਮਸ਼ੀਨ, ਕੁੱਝ ਕੰਪਿਊਟਰਾਂ ਅਤੇ ਕੁੱਝ ਦਸਤਾਵੇਜ਼ਾਂ ਦੇ ਨਾਲ-ਨਾਲ ਪੱਖੇ ਵੀ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਨੁਕਸਾਨੇ ਗਏ। ਜਿਸ ਦਫ਼ਤਰ ਵਿੱਚ ਇਹ ਅੱਗ ਲੱਗੀ, ਉਹ ਆਈਟੀ ਵਿਭਾਗ ਦਾ ਦਫ਼ਤਰ ਦੱਸਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਏਸੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਪਹਿਲਾਂ ਏਸੀ ਵਿੱਚ ਲੱਗੀ ਅਤੇ ਫਿਰ ਹੌਲੀ-ਹੌਲੀ ਫੈਲ ਗਈ।
ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਮਾਰਤ ਵਿੱਚ ਮੌਜੂਦ ਨਹੀਂ ਸਨ ਪਰ ਕਈ ਸੀਨੀਅਰ ਅਧਿਕਾਰੀ ਉੱਥੇ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।