ਅਸਮ ਦੇ ਜੋਰਹਾਟ 'ਚ ਇਕ ਵੱਡਾ ਹਾਦਸਾ ਵਾਪਰਿਆ। ਜਿੱਥੇ ਮੈਦਾਨ ਰੋਡ 'ਤੇ 10 ਤੋਂ ਜ਼ਿਆਦਾ ਘਰਾਂ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਇਲਾਕੇ 'ਚ ਅਫਰਾਤਫਰੀ ਦਾ ਮਾਹੌਲ ਬਣ ਗਿਆ। ਅੱਗ ਬਝਾਊ ਦਸਤੇ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


ਫਿਲਹਾਲ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਅੱਗ ਏਨੀ ਭਿਆਨਕ ਹੈ ਕਿ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਗਨੀਮਤ ਰਹੀ ਕਿ ਅੱਗ ਦੀ ਇਸ ਘਟਨਾ 'ਚ ਕਿਸੇ ਦੀ ਮੌਤ ਨਹੀਂ ਹੋਈ। ਲੋਕ ਸਮਾਂ ਰਹਿੰਦਿਆਂ ਹੀ ਘਰਾਂ ਤੋਂ ਬਾਹਰ ਨਿੱਕਲ ਗਏ ਸਨ।