ਸ਼ਿਮਲਾ ਦੇ ਰੋਹੜੂ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਇਸ ਘਟਨਾ 'ਚ ਦਰਜਨ ਤੋਂ ਜ਼ਿਆਦਾ ਮਕਾਨ ਸੜ ਕੇ ਸਵਾਹ ਹੋ ਗਏ। ਸ਼ੁਰੂਆਤੀ ਜਾਂਚ ਮੁਤਾਬਕ ਸ਼ੌਰਟ ਸਰਕਟ ਕਾਰਨ ਅੱਗ ਲੱਗੀ ਹੈ।
ਸੜਕ ਖਰਾਬ ਹੋਣ ਕਾਰਨ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰੀ ਨਾਲ ਪਹੁੰਚ ਸਕੀਆਂ। ਜਿਸ ਕਾਰਨ ਸਥਾਨਕ ਲੋਕਾਂ ਦੀ ਮਦਦ ਨਾਲ ਬਹੁਤ ਹੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ।