Firecracker Ban in Delhi: ਇਸ ਸਾਲ ਵੀ ਦਿੱਲੀ 'ਚ ਨਹੀਂ ਵੇਚੇ ਜਾਣਗੇ ਪਟਾਕੇ, ਸਰਕਾਰ ਨੇ ਲਾਈ ਪੂਰਨ ਪਾਬੰਦੀ
Firecracker Ban: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੇ ਭੰਡਾਰਨ, ਵਿਕਰੀ ਤੇ ਵਰਤੋਂ 'ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ।
ਨਵੀਂ ਦਿੱਲੀ: ਅਕਤੂਬਰ ਦੀ ਸ਼ੁਰੂਆਤ ਦੇ ਨਾਲ ਦਿੱਲੀ 'ਚ ਹਵਾ ਦੀ ਗੁਣਵੱਤਾ ਵਿੱਚ ਸੰਭਾਵਤ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੇ ਭੰਡਾਰਨ, ਵਿਕਰੀ ਤੇ ਵਰਤੋਂ 'ਤੇ ਪਾਬੰਦੀ ਦਾ ਐਲਾਨ ਕੀਤਾ ਹੈ।
ਸੀਐਮ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਆਪਣੇ ਟਵਿੱਟਰ ਹੈਂਡਲ ਤੋਂ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, “ਪਿਛਲੇ ਸਾਲ ਦੀ ਤਰ੍ਹਾਂ ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਦੇ ਪ੍ਰਦੂਸ਼ਣ ਦੀ ਖ਼ਤਰਨਾਕ ਸਥਿਤੀ ਦੇ ਮੱਦੇਨਜ਼ਰ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਰਤੋਂ ਭੰਡਾਰਨ, ਵਿਕਰੀ ਤੇ ਵਰਤੋਂ 'ਤੇ ਪੂਰਨ ਪਾਬੰਦੀ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।"
पिछले 3 साल से दीवाली के समय दिल्ली के प्रदूषण की खतरनाक स्तिथि को देखते हुए पिछले साल की तरह इस बार भी हर प्रकार के पटाखों के भंडारण, बिक्री एवं उपयोग पर पूर्ण प्रतिबंध लगाया जा रहा है। जिससे लोगों की जिंदगी बचाई जा सके।
— Arvind Kejriwal (@ArvindKejriwal) September 15, 2021
ਵਪਾਰੀਆਂ ਨੂੰ ਸਟੋਰ ਨਾ ਕਰਨ ਦੀ ਅਪੀਲ
ਮੁੱਖ ਮੰਤਰੀ ਕੇਜਰੀਵਾਲ ਨੇ ਇੱਕ ਹੋਰ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਪਿਛਲੇ ਸਾਲ ਵਪਾਰੀਆਂ ਵਲੋਂ ਪਟਾਕੇ ਸਟੋਰ ਕਰਨ ਤੋਂ ਬਾਅਦ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ ਪੂਰਨ ਪਾਬੰਦੀ ਲਗਾਈ ਗਈ ਸੀ, ਜਿਸ ਨਾਲ ਵਪਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਮੁਕੰਮਲ ਪਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਭੰਡਾਰ ਨਾ ਕਰਨ।"
ਇਹ ਫੈਸਲਾ ਤਿਉਹਾਰਾਂ ਦੇ ਸੀਜ਼ਨ ਤੋਂ ਕੁਝ ਦਿਨ ਪਹਿਲਾਂ ਆਇਆ ਹੈ। ਇਸ ਸਾਲ ਦੀਵਾਲੀ 4 ਨਵੰਬਰ ਨੂੰ ਮਨਾਈ ਜਾਵੇਗੀ। ਖਾਸ ਗੱਲ ਇਹ ਹੈ ਕਿ ਦਿੱਲੀ ਸਰਕਾਰ ਵੱਲੋਂ ਕਈ ਏਜੰਸੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ 21 ਸਤੰਬਰ ਤੱਕ ਸ਼ਹਿਰ ਵਿੱਚ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਵੱਖ-ਵੱਖ ਕਾਰਕਾਂ ਦੇ ਪ੍ਰਬੰਧਨ ਬਾਰੇ ਵਿਸਤ੍ਰਿਤ ਯੋਜਨਾ ਪੇਸ਼ ਕਰਨ। ਇਸ ਤੋਂ ਇੱਕ ਦਿਨ ਬਾਅਦ ਦਿੱਲੀ ਸਰਕਾਰ ਨੇ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ: Farmers Protest: ਹੁਣ ਦਿੱਲੀ ਦੇ ਬਾਰਡਰਾਂ 'ਤੇ ਕਬੱਡੀ, 22-23 ਸਤੰਬਰ ਨੂੰ ਟਿਕਰੀ 'ਤੇ ਪੈਣਗੀਆਂ ਰੇਡਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904