Firecrackers Ban: ਅੱਜ ਸੁਪਰੀਮ ਕੋਰਟ ਨੇ ਪਟਾਕਿਆਂ ਨੂੰ ਲੈ ਕੇ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਸਾਰੇ ਪਟਾਕਿਆਂ 'ਤੇ ਪਾਬੰਦੀ ਨਹੀਂ ਹੈ, ਸਿਰਫ ਸਿਹਤ ਲਈ ਨੁਕਸਾਨਦੇਹ ਪਟਾਕਿਆਂ 'ਤੇ ਪਾਬੰਦੀ ਲਗਾਈ ਗਈ ਹੈ। ਬੇਰੀਅਮ ਤੋਂ ਬਣੇ ਪਟਾਕਿਆਂ ਅਤੇ ਲੜੀਆਂ 'ਤੇ ਪਾਬੰਦੀ ਹੋਵੇਗੀ। ਉਲੰਘਣਾ ਦੀ ਸੂਰਤ ਵਿੱਚ ਰਾਜ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਐਸਪੀ, ਡੀਐਸਪੀ, ਜ਼ਿਲ੍ਹੇ ਦੇ ਥਾਣਾ ਇੰਚਾਰਜ ਵਰਗੇ ਅਧਿਕਾਰੀ ਨਿੱਜੀ ਤੌਰ 'ਤੇ ਜਵਾਬਦੇਹ ਹੋਣਗੇ। ਸਿਖਰਲੀ ਅਦਾਲਤ ਨੇ ਕਿਹਾ ਕਿ ਰਾਜ ਸਰਕਾਰਾਂ ਨੂੰ ਇਸ ਆਦੇਸ਼ ਦਾ ਵਿਆਪਕ ਪ੍ਰਚਾਰ ਕਰਨਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਕਿਹਾ, "ਕਿਸੇ ਵੀ ਅਥਾਰਟੀ ਨੂੰ ਸਾਡੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਜਸ਼ਨ ਦੀ ਆੜ ਵਿੱਚ ਪਾਬੰਦੀਸ਼ੁਦਾ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।" ਜਸ਼ਨ ਦੂਜਿਆਂ ਦੀ ਸਿਹਤ ਦੀ ਕੀਮਤ 'ਤੇ ਨਹੀਂ ਆਯੋਜਿਤ ਕੀਤੇ ਜਾ ਸਕਦੇ ਹਨ।
ਅਦਾਲਤ ਨੇ ਕਿਹਾ ਕਿ ਪਟਾਕਿਆਂ 'ਤੇ ਪਾਬੰਦੀ ਨੂੰ ਲਾਗੂ ਕਰਨ 'ਚ ਰਾਜਾਂ, ਏਜੰਸੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ। ਸਿਖਰਲੀ ਅਦਾਲਤ ਨੇ ਕਿਹਾ ਕਿ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਟਾਕਿਆਂ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਲੈਕਟ੍ਰਾਨਿਕ/ਪ੍ਰਿੰਟ ਮੀਡੀਆ, ਸਥਾਨਕ ਕੇਬਲ (ਟੀਵੀ) ਸੇਵਾਵਾਂ ਰਾਹੀਂ ਉਚਿਤ ਪ੍ਰਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ