ਪੜਚੋਲ ਕਰੋ

ਰਾਤ ਨੂੰ ਗਸ਼ਤ ਕਰ ਰਹੀ ਪੁਲਿਸ 'ਤੇ ਹਮਲਾ, ਦੋ ਮੁਲਾਜ਼ਮਾਂ ਦੀ ਮੌਤ

ਬਦਮਾਸ਼ਾਂ ਨੇ ਬੜੌਦਾ ਥਾਣੇ ਅਧੀਨ ਪੈਂਦੇ ਪਿੰਡ ਬੁਟਾਣਾ ਵਿੱਚ ਇੱਕ ਪੁਲਿਸ ਚੌਕੀ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਉਨ੍ਹਾਂ ਦਾ ਕਤਲ ਕਰ ਦਿੱਤਾ।

ਸੋਨੀਪਤ: ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਸੋਨੀਪਤ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਖੁੱਲ੍ਹੇਆਮ ਚੁਣੌਤੀ ਦਿੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲੇ ‘ਚ ਬਦਮਾਸ਼ਾਂ ਨੇ ਸੋਮਵਾਰ ਰਾਤ ਗੋਹਾਨਾ ਵਿੱਚ ਵੱਡੀ ਘਟਨਾ ਨੂੰ ਅੰਜਾਮ ਦਿੱਤਾ। ਬਦਮਾਸ਼ਾਂ ਨੇ ਬੜੌਦਾ ਥਾਣੇ ਅਧੀਨ ਪੈਂਦੇ ਪਿੰਡ ਬੁਟਾਣਾ ਵਿੱਚ ਪੁਲਿਸ ਚੌਕੀ ਦੇ ਦੋ ਮੁਲਾਜ਼ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੁਲਾਜ਼ਮਾਂ ਉੱਪਰ ਗੋਲੀ ਵੀ ਚਲਾਈ ਗਈ। ਇਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਬਦਮਾਸ਼ਾਂ ਨੇ ਚੌਕੀ ਤੋਂ ਥੋੜ੍ਹੀ ਦੂਰੀ ‘ਤੇ ਬੰਦ ਹਰਿਆਲੀ ਕੇਂਦਰ ਨੇੜੇ ਘਟਨਾ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਮੰਗਲਵਾਰ ਸਵੇਰੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਏਐਸਪੀ ਉਦੈ ਸਿੰਘ ਮੀਨਾ ਸਮੇਤ ਕਈ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਬਦਮਾਸ਼ਾਂ ਦਾ ਪਤਾ ਲਾਉਣ ਲਈ ਸਾਰੇ ਥਾਣਿਆਂ ਵਿੱਚ ਜਾਣਕਾਰੀ ਦਿੱਤੀ ਹੈ। ਰਾਤ ਨੂੰ ਗਸ਼ਤ ਕਰ ਰਹੀ ਪੁਲਿਸ 'ਤੇ ਹਮਲਾ, ਦੋ ਮੁਲਾਜ਼ਮਾਂ ਦੀ ਮੌਤ ਹਾਸਲ ਹੋਈ ਜਾਣਕਾਰੀ ਮੁਤਾਬਕ, ਬੁਟਾਣਾ ਚੌਕੀ ਵਿੱਚ ਤਾਇਨਾਤ ਐਸਪੀਓ ਕਪਤਾਨ ਤੇ ਹੌਲਦਾਰ ਰਵੀਂਦਰ ਸੋਮਵਾਰ ਦੀ ਰਾਤ ਕਰੀਬ 12 ਵਜੇ ਚੌਕੀ ਤੋਂ ਗਸ਼ਤ ਲਈ ਰਵਾਨਾ ਹੋਏ। ਅਣਪਛਾਤੇ ਬਦਮਾਸ਼ਾਂ ਨੇ ਚੌਕੀ ਤੋਂ ਲਗਪਗ 500 ਮੀਟਰ ਦੀ ਦੂਰੀ 'ਤੇ ਬੰਦ ਹਰਿਆਲੀ ਕੇਂਦਰ ਨੇੜੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਦਿੱਤੀ। ਦੋਵਾਂ ਪੁਲਿਸ ਮੁਲਾਜ਼ਮਾਂ ਦੇ ਕਤਲ ਦੀ ਖ਼ਬਰ ਉਦੋਂ ਮਿਲੀ ਜਦੋਂ ਉਨ੍ਹਾਂ ਦੀਆਂ ਲਾਸ਼ਾਂ ਮੰਗਲਵਾਰ ਸਵੇਰੇ ਸੜਕ ਕਿਨਾਰੇ ਪਈਆਂ ਮਿਲੀਆਂ। ਸੂਚਨਾ ਮਿਲਦੇ ਹੀ ਥਾਣਾ ਬੜੌਦਾ ਦੇ ਐਸਐਚਓ ਜਸ਼ਨਦੀਪ ਸਿੰਘ ਰੰਧਾਵਾ ਸਮੇਤ ਵੱਖ-ਵੱਖ ਥਾਣਿਆਂ ਤੇ ਅਪਰਾਧ ਜਾਂਚ ਏਜੰਸੀ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਅਧਿਕਾਰੀ ਵੱਖ-ਵੱਖ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਘਟਨਾ ਦੀ ਜਾਂਚ ਕਰ ਰਹੇ ਹਨ। ਦੱਸ ਦਈਏ ਕਿ ਬਦਮਾਸ਼ਾਂ ਨੇ ਦੋਵਾਂ ਪੁਲਿਸ ਮੁਲਾਜ਼ਮਾਂ ‘ਤੇ ਲਗਾਤਾਰ ਗੋਲੀਆਂ ਚਲਾਈਆਂ। ਐਸਪੀਓ ਕਪਤਾਨ ਨੂੰ ਪੰਜ ਗੋਲੀਆਂ ਮਾਰੀਆਂ ਗਈਆਂ ਹਨ ਜਦਕਿ ਹੌਲਦਾਰ ਨੂੰ ਚਾਰ ਗੋਲੀਆਂ ਲੱਗੀਆਂ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੂੰ ਮੰਗਲਵਾਰ ਤੜਕੇ ਸਾਢੇ ਪੰਜ ਵਜੇ ਇਸ ਘਟਨਾ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚਣੇ ਸ਼ੁਰੂ ਹੋ ਗਏ। ਅਧਿਕਾਰੀਆਂ ਨੇ ਉਨ੍ਹਾਂ ਦੇ ਵੱਖ-ਵੱਖ ਸਰੋਤਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget