ਅਮਰੋਹਾ: ਭਾਰਤ ਵਿੱਚ ਪਹਿਲੀ ਵਾਰ ਕਿਸੇ ਔਰਤ ਨੂੰ ਫਾਂਸੀ ਲਾਈ ਜਾਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰਹਿਮ ਦੀ ਅਪੀਲ ਰੱਦ ਕੀਤੇ ਜਾਣ ਮਗਰੋਂ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਦੋਸ਼ ਵਿੱਚ ਸ਼ਬਨਮ ਤੇ ਉਸ ਦੇ ਪ੍ਰੇਮੀ ਸਲੀਮ ਨੂੰ ਫਾਂਸੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।


ਸੈਸ਼ਨ ਕੋਰਟ ਤੇ ਅਲਾਹਾਬਾਦ ਹਾਈਕੋਰਟ ਨੇ ਸ਼ਬਨਮ ਤੇ ਸਲੀਮ ਨੂੰ ਇਸ ਜ਼ੁਰਮ ਲਈ ਮੌਤ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਸੁਪਰੀਮ ਕੋਰਟ ਨੇ ਇਸ ਸਜ਼ਾ ਨੂੰ ਬਰਕਰਾਰ ਰੱਖਿਆ। ਪਵਨ ਜੱਲਾਦ ਵੱਲੋਂ ਦੋਵਾਂ ਨੂੰ ਮਥੁਰਾ ਜੇਲ੍ਹ ਵਿੱਚ ਫਾਂਸੀ ਦਿੱਤੀ ਜਾਵੇਗੀ, ਪਰ ਅਜੇ ਤੱਕ ਫਾਂਸੀ ਦੀ ਤਰੀਕ ਤੈਅ ਨਹੀਂ ਹੋਈ। ਦੱਸ ਦਈਏ ਕਿ ਆਜ਼ਾਦ ਭਾਰਤ ਵਿੱਚ ਪਹਿਲੀ ਵਾਰ ਕਿਸੇ ਔਰਤ ਨੂੰ ਫ਼ਾਂਸੀ ਦਿੱਤੀ ਜਾਵੇਗੀ।