ਮੁੰਬਈ: ਮਹਾਰਾਸ਼ਟਰ ਦੇ ਮੁੰਬਈ-ਪੁਣੇ ਐਕਸਪ੍ਰੈੱਸਵੇ (Mumbai-Pune Expressway) 'ਤੇ ਸੋਮਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਐਕਸਪ੍ਰੈੱਸਵੇ 'ਤੇ ਖੋਪੋਲੀ ਦੇ ਕੋਲ ਕਈ ਵਾਹਨ ਆਪਸ ਵਿੱਚ ਭੀੜ ਗਏ। ਇਸ ਘਟਨਾ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ।
ਮਹਾਰਾਸ਼ਟਰ ਵਿੱਚ ਇਹ ਦੋ ਦਿਨਾਂ ਵਿੱਚ ਦੂਜਾ ਹਾਦਸਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਜਲਗਾਓਂ ਜ਼ਿਲ੍ਹੇ ਵਿੱਚ ਵੱਡਾ ਸੜਕ ਹਾਦਸਾ ਹੋਇਆ ਸੀ ਜਿਸ ਵਿੱਚ 15 ਲੋਕਾਂ ਦੀ ਮੌਤ ਹੋ ਗਈ ਸੀ।