(Source: ECI/ABP News/ABP Majha)
Black Fungus: ਪਿਛਲੇ ਦੋ ਦਿਨਾਂ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਬਲੈਕ ਫੰਗਸ ਨਾਲ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ
ਜ਼ਿਲ੍ਹੇ ਵਿਚ ਬਲੈਕ ਫੰਗਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਹਰਕਤ ਵਿਚ ਆਇਆ ਹੈ। ਪਿਛਲੇ ਦਿਨ ਬਿਜਲੀ ਮੰਤਰੀ ਚੌ. ਰਣਜੀਤ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹੇ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਕੀਤੀ।
ਸਿਰਸਾ: ਹਰਿਆਣਾ ਦੇ ਸਿਰਸਾ ਵਿੱਚ ਬਲੈਕ ਫੰਗਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਬਲੈਕ ਫੰਗਸ ਕਾਰਨ ਬੁੱਧਵਾਰ ਨੂੰ ਜ਼ਿਲ੍ਹੇ ਵਿਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ। ਹੁਣ ਜ਼ਿਲ੍ਹੇ 'ਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਬਲੈਕ ਫੰਗਸ ਦੇ ਛੇ ਹੋਰ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 24 ਬਲੈਕ ਫੰਗਸ ਦੇ ਕੇਸ ਸਾਹਮਣੇ ਆ ਚੁੱਕੇ ਹਨ।
ਇਨ੍ਹਾਂ 'ਚ 18 ਵਿਅਕਤੀ ਸਿਰਸਾ ਜ਼ਿਲ੍ਹੇ ਦੇ ਅਤੇ ਛੇ ਹੋਰ ਜ਼ਿਲ੍ਹਿਆਂ ਦੇ ਹਨ। ਜ਼ਿਲ੍ਹੇ ਵਿੱਚ ਵਧ ਰਹੀ ਬਲੈਕ ਫੰਗਸ ਦੇ ਮਾਮਲਿਆਂ ਨੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ। ਸਿਰਸਾ ਨਿਵਾਸੀ ਕਾਰੋਬਾਰੀ ਦੀ ਬਲੈਕ ਫੰਗਸ ਦੀ ਲਾਗ ਨਾਲ ਮੌਤ ਹੋ ਗਈ। ਉਸ ਦੀ ਲੁਧਿਆਣਾ ਵਿੱਚ ਅੱਖਾਂ ਦੀ ਸਰਜਰੀ ਵੀ ਹੋਈ ਸੀ। ਪਰ ਉਸਦੀ ਸਿਹਤ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ।
ਜ਼ਿਲ੍ਹੇ ਵਿਚ ਬਲੈਕ ਫੰਗਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਹਰਕਤ ਵਿਚ ਆਇਆ ਹੈ। ਪਿਛਲੇ ਦਿਨ ਬਿਜਲੀ ਮੰਤਰੀ ਚੌ. ਰਣਜੀਤ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹੇ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਬੁਖਾਰ, ਖੰਘ ਦੇ ਮਰੀਜ਼ ਨੂੰ ਹੈਵੀ ਡੋਜ਼ ਨਾ ਦੇਣ ਅਤੇ ਜੇਕਰ ਕੋਰੋਨਾ ਲਾਗ ਹੈ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ।
ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਕਿਹਾ ਕਿ ਬਲੈਕ ਫੰਗਸ ਦਾ ਖ਼ਤਰਾ ਮੁੱਖ ਤੌਰ 'ਤੇ ਸ਼ੁਗਰ ਦੀ ਬਿਮਾਰੀ ਨਾਲ ਪੀੜਤ ਕੋਰੋਨਾ ਸੰਕਰਮਿਤ ਮਰੀਜ਼ ਹੁੰਦਾ ਹੈ, ਜਿਨ੍ਹਾਂ ਦਾ ਲੰਬੇ ਸਮੇਂ ਦੇ ਇਲਾਜ 'ਤੇ ਚਲਦਾ ਹੈ। ਇਲਾਜ ਦੌਰਾਨ ਮਰੀਜ਼ ਨੂੰ ਰਮੇਡੇਸਵੀਰ, ਸਟੀਰੌਇਡ ਦੇਣ ਕਰਕੇ ਬਲੈਕ ਫੰਗਸ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਲੈਕ ਫੰਗਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 24 ਕੇਸ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: Sania Mirza UK Visa: ਖੇਡ ਮੰਤਰਾਲੇ ਨੇ ਸਾਨੀਆ ਦੇ ਬੇਟੇ ਲਈ ਮੰਗਿਆ ਇੰਗਲੈਂਡ ਦਾ ਵੀਜ਼ਾ, ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin