Rajouri Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 5 ਜਵਾਨ ਸ਼ਹੀਦ, ਸੁਰੱਖਿਆ ਬਲਾਂ ਦਾ ਆਪਰੇਸ਼ਨ ਤ੍ਰਿਨੇਤਰ ਜਾਰੀ
Jammu Kashmir Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਮੁੱਠਭੇੜ 'ਚ ਹੁਣ ਤੱਕ 5 ਜਵਾਨ ਸ਼ਹੀਦ ਹੋ ਗਏ ਹਨ। ਭਾਰਤੀ ਫੌਜ ਨੇ ਸ਼ੁੱਕਰਵਾਰ (5 ਮਈ) ਨੂੰ ਦੱਸਿਆ ਕਿ ਰਾਜੌਰੀ ਸੈਕਟਰ 'ਚ ਚੱਲ ਰਹੇ ਆਪਰੇਸ਼ਨ ਤ੍ਰਿਨੇਤਰ '
ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਜਾਏਗਾ ਪਹਿਲਾ ਜਥਾ, 20 ਮਈ ਨੂੰ ਖੁੱਲ੍ਹਗੇ ਕਿਵਾੜ
ਫੌਜ ਦੀ ਉੱਤਰੀ ਕਮਾਨ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਉਸ ਦੇ ਜਵਾਨ ਪਿਛਲੇ ਮਹੀਨੇ ਜੰਮੂ ਖੇਤਰ ਦੇ ਭਾਟਾ ਧੂਰਿਆ ਦੇ ਤੋਤਾ ਗਲੀ ਇਲਾਕੇ ਵਿਚ ਫੌਜ ਦੇ ਇਕ ਟਰੱਕ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੇ ਇਕ ਗਰੁੱਪ ਨੂੰ ਖਤਮ ਕਰਨ ਲਈ ਲਗਾਤਾਰ ਖੁਫੀਆ ਆਧਾਰਿਤ ਕਾਰਵਾਈਆਂ ਚਲਾ ਰਹੇ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਰਾਜੌਰੀ ਸੈਕਟਰ ਦੇ ਕੰਢੀ ਦੇ ਜੰਗਲ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ 3 ਮਈ ਨੂੰ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ।
ਅੱਤਵਾਦੀਆਂ ਨਾਲ ਹੋਈ ਮੁੱਠਭੇੜ
ਇਸ ਵਿਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਸਵੇਰੇ ਕਰੀਬ 7.30 ਵਜੇ ਤਲਾਸ਼ੀ ਦਲ ਨੇ ਇਕ ਗੁਫਾ ਵਿਚ ਲੁਕੇ ਅੱਤਵਾਦੀਆਂ ਦੇ ਇਕ ਸਮੂਹ ਨੂੰ ਘੇਰ ਲਿਆ। ਚੱਟਾਨਾਂ ਅਤੇ ਉੱਚੇ ਪਹਾੜੀ ਖੇਤਰਾਂ ਨਾਲ ਘਿਰਿਆ ਇਹ ਖੇਤਰ ਬਹੁਤ ਸੰਘਣਾ ਜੰਗਲੀ ਖੇਤਰ ਹੈ। ਇਸ ਦੇ ਜਵਾਬ 'ਚ ਅੱਤਵਾਦੀਆਂ ਨੇ ਧਮਾਕੇ ਕੀਤੇ। ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਇਕ ਅਧਿਕਾਰੀ ਸਮੇਤ ਚਾਰ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ।
ਕਈ ਅੱਤਵਾਦੀਆਂ ਦੇ ਮਾਰੇ ਜਾਣ ਦਾ ਖਦਸ਼ਾ
ਜ਼ਖਮੀ ਅਧਿਕਾਰੀ ਮੇਜਰ ਰੈਂਕ ਦੇ ਹਨ। ਜ਼ਖ਼ਮੀ ਜਵਾਨਾਂ ਵਿੱਚੋਂ ਤਿੰਨ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਆਸਪਾਸ ਦੇ ਇਲਾਕਿਆਂ ਤੋਂ ਵਾਧੂ ਟੀਮਾਂ ਨੂੰ ਮੁਕਾਬਲੇ ਵਾਲੀ ਥਾਂ 'ਤੇ ਭੇਜਿਆ ਗਿਆ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਦਾ ਇੱਕ ਗਰੁੱਪ ਇਲਾਕੇ ਵਿੱਚ ਫਸਿਆ ਹੋਇਆ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਅੱਤਵਾਦੀ ਗਰੁੱਪ 'ਚ ਵੀ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਹੈ ਅਤੇ ਕਾਰਵਾਈ ਜਾਰੀ ਹੈ।
ਭਾਰਤ ਦੌਰੇ 'ਤੇ ਹਨ ਪਾਕਿਸਤਾਨ ਦੇ ਵਿਦੇਸ਼ ਮੰਤਰੀ
ਅੱਤਵਾਦੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਇਹ ਜਵਾਨ ਅਜਿਹੇ ਸਮੇਂ 'ਚ ਸ਼ਹੀਦ ਹੋਏ ਹਨ, ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ਦੀ ਬੈਠਕ 'ਚ ਹਿੱਸਾ ਲੈਣ ਲਈ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਤਵਾਦ ਨੂੰ ਲੈ ਕੇ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਵਿੱਤ ਪ੍ਰਦਾਨ ਕਰਨ ਦੇ ਸਾਰੇ ਤਰੀਕੇ ਬੰਦ ਕੀਤੇ ਜਾਣੇ ਚਾਹੀਦੇ ਹਨ। ਸਾਡਾ ਪੱਕਾ ਵਿਸ਼ਵਾਸ ਹੈ ਕਿ ਅੱਤਵਾਦ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਇਸ ਨੂੰ ਸਰਹੱਦ ਪਾਰ ਅੱਤਵਾਦ ਸਮੇਤ ਇਸ ਦੇ ਸਾਰੇ ਰੂਪਾਂ ਵਿੱਚ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਅੱਤਵਾਦ ਨੂੰ ਨਜ਼ਰਅੰਦਾਜ਼ ਕਰਨਾ ਸਾਡੇ ਸੁਰੱਖਿਆ ਹਿੱਤਾਂ ਲਈ ਨੁਕਸਾਨਦੇਹ ਹੋਵੇਗਾ।
ਉਮਰ ਅਬਦੁੱਲਾ ਨੇ ਜਤਾਇਆ ਦੁੱਖ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜਵਾਨਾਂ ਦੀ ਸ਼ਹਾਦਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਰਾਜੌਰੀ ਤੋਂ ਦੁਖਦ ਖ਼ਬਰ ਹੈ, ਜਿੱਥੇ ਡਿਊਟੀ ਦੌਰਾਨ 5 ਫੌਜੀ ਜਵਾਨਾਂ ਨੇ ਆਪਣੀ ਜਾਨ ਦੇ ਦਿੱਤੀ। ਅੱਤਵਾਦ ਇੱਕ ਸਰਾਪ ਹੈ ,ਜਿਸ ਨੇ ਦਹਾਕਿਆਂ ਦੌਰਾਨ ਜੰਮੂ-ਕਸ਼ਮੀਰ ਵਿੱਚ ਕਈ ਜਾਨਾਂ ਤਬਾਹ ਕੀਤੀਆਂ ਹਨ ਅਤੇ ਇਸਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਮੈਂ ਅੱਜ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੂੰ ਅਸੀਂ ਗੁਆ ਦਿੱਤਾ ਹੈ।