Weather Forecast : ਦੇਸ਼ ਦੇ 8 ਸੂਬਿਆਂ ਵਿੱਚ ਤੇਜ਼ ਬਾਰਿਸ਼ ਦੇ ਚੱਲਦੇ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਇਨ੍ਹਾਂ ਵਿੱਚ ਅਸਾਮ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ, ਤੱਟਵਰਤੀ ਗੋਆ-ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਮੀਂਹ ਦੇ ਪਾਣੀ ਵਿੱਚ ਡੁੱਬ ਗਏ।
4 ਲੋਕਾਂ ਦੀ ਗਈ ਜਾਨ
ਕਰਨਾਟਕ 'ਚ ਬਾਰਿਸ਼ ਕਾਰਨ ਹੁਣ ਤੱਕ 4 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ 154 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅਸਾਮ ਦੇ 6 ਜ਼ਿਲ੍ਹਿਆਂ ਦੇ 121 ਪਿੰਡਾਂ ਦੇ ਕਰੀਬ 22 ਹਜ਼ਾਰ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ।
ਅਗਲੇ 5 ਦਿਨਾਂ ਤੱਕ ਉੱਤਰੀ ਭਾਰਤ 'ਚ ਹੋਵੇਗੀ ਭਾਰੀ ਬਾਰਿਸ਼
ਆਈਐਮਡੀ ਦੇ ਅਨੁਸਾਰ, ਅਗਲੇ 5 ਦਿਨਾਂ ਤੱਕ ਉੱਤਰੀ ਭਾਰਤ ਵਿੱਚ ਭਾਰੀ ਬਾਰਿਸ਼ ਹੋਵੇਗੀ। ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 8-9 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਦੱਖਣੀ ਕਸ਼ਮੀਰ 'ਚ ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਨੂੰ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਭਾਰੀ ਮੀਂਹ ਦੇ ਬਾਵਜੂਦ ਹੁਣ ਤੱਕ 84 ਹਜ਼ਾਰ 768 ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ।
ਬਦਰੀਨਾਥ ਨੈਸ਼ਨਲ ਹਾਈਵੇ ਬੰਦ
ਦੂਜੇ ਪਾਸੇ ਬਦਰੀਨਾਥ ਨੈਸ਼ਨਲ ਹਾਈਵੇ 'ਤੇ ਛਿੰਕਾ ਨੇੜੇ ਲੈਂਡਸਲਾਈਡ ਹੋਣ ਕਾਰਨ ਸੜਕ ਬੰਦ ਹੋ ਗਈ। ਹਾਲਾਂਕਿ ਸ਼ੁੱਕਰਵਾਰ ਸ਼ਾਮ ਨੂੰ 5 ਘੰਟੇ ਬਾਅਦ ਇਸ ਨੂੰ ਖੋਲ੍ਹਿਆ ਗਿਆ।
ਕੇਰਲ ਦੇ ਮਲੱਪੁਰਮ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਭਾਰੀ ਬਾਰਿਸ਼: ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਪੰਜਾਬ, ਹਰਿਆਣਾ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਉੜੀਸਾ , ਛੱਤੀਸਗੜ੍ਹ, ਝਾਰਖੰਡ, ਮਹਾਰਾਸ਼ਟਰ, ਗੋਆ।
ਇਹਨਾਂ ਸੂਬਿਆਂ ਵਿੱਚ ਹੋਵੇਗੀ ਹਲਕੀ ਬਾਰਿਸ਼: ਬਿਹਾਰ, ਤੇਲੰਗਾਨਾ ਵਿੱਚ ਬਿਜਲੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਨ੍ਹਾਂ ਸੂਬਿਆਂ ਵਿੱਚ ਮੌਸਮ ਸਾਫ਼ ਰਹੇਗਾ: ਆਂਧਰਾ ਪ੍ਰਦੇਸ਼ ਦੀ ਰਾਇਲਸੀਮਾ, ਮਹਾਰਾਸ਼ਟਰ ਦੇ ਮਰਾਠਾਵਾੜ ਅਤੇ ਗੰਗਾ ਪੱਛਮੀ ਬੰਗਾਲ, ਛੱਤੀਸਗੜ੍ਹ, ਝਾਰਖੰਡ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਵਿੱਚ ਮੀਂਹ ਦੀ ਉਮੀਦ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ