Budget 2022: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਮੰਗਲਵਾਰ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਦੱਸਿਆ ਹੈ। ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਮਝੇ ਬਿਨਾਂ ਟਿੱਪਣੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।






ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਉਹ ਬਿਨਾਂ ਜਾਣੇ ਬਜਟ 'ਤੇ ਟਿੱਪਣੀ ਕਰ ਰਹੇ ਹਨ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਰਾਹੁਲ ਗਾਂਧੀ ਜੋ ਵੀ ਪ੍ਰਚਾਰ ਕਰ ਰਹੇ ਹਨ, ਉਸ ਨੂੰ ਉਨ੍ਹਾਂ ਦੀ ਪਾਰਟੀ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।


ਦਰਅਸਲ, ਰਾਹੁਲ ਗਾਂਧੀ ਨੇ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ 2022 ਦੀ ਆਲੋਚਨਾ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਬਜਟ ਵਿੱਚ ਤਨਖਾਹਦਾਰ ਵਰਗ, ਮੱਧ ਵਰਗ, ਗਰੀਬ, ਕਿਸਾਨਾਂ, ਨੌਜਵਾਨਾਂ ਅਤੇ ਛੋਟੇ ਕਾਰੋਬਾਰੀਆਂ ਲਈ ਕੁਝ ਨਹੀਂ ਹੈ।


ਸੀਤਾਰਮਨ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਪਹਿਲਾਂ ਆਪਣੇ ਵਿਚਾਰਾਂ ਨੂੰ ਕਾਂਗਰਸ ਸ਼ਾਸਿਤ ਰਾਜਾਂ ਵਿੱਚ ਲਾਗੂ ਕਰਨਾ ਚਾਹੀਦਾ ਹੈ ਅਤੇ ਫਿਰ ਭਾਜਪਾ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਆਲੋਚਨਾ ਲਈ ਤਿਆਰ ਹੈ ਪਰ ਕਿਸੇ ਅਜਿਹੇ ਵਿਅਕਤੀ ਤੋਂ ਨਹੀਂ ਜਿਸ ਨੇ ਆਪਣਾ ਹੋਮਵਰਕ ਨਹੀਂ ਕੀਤਾ ਹੈ।


ਇਸ ਦੇ ਨਾਲ ਸੀਤਾਰਮਨ ਨੇ ਸਵਾਲ ਕਰਦਿਆਂ ਕਿਹਾ, “ਕੀ ਪੰਜਾਬ ਵਿੱਚ ਰੁਜ਼ਗਾਰ ਦੀ ਸਥਿਤੀ ਚੰਗੀ ਹੈ? ਕੀ ਮਹਾਰਾਸ਼ਟਰ ਵਿੱਚ ਕਿਸਾਨ ਚੰਗੇ ਹਨ? ਅੱਜ ਵੀ ਮਹਾਰਾਸ਼ਟਰ ਵਿੱਚ ਕਪਾਹ ਦੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਕੀ ਰਾਹੁਲ ਗਾਂਧੀ ਇਸ ਨੂੰ ਰੋਕਣ ਲਈ ਕੰਮ ਕਰ ਰਹੇ ਹਨ? ਇਸ ਲਈ ਉਹ ਕਿਸੇ ਵੀ ਵਿਸ਼ੇ 'ਤੇ ਬੋਲਣ ਤੋਂ ਪਹਿਲਾਂ ਪਹਿਲਾਂ ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਪੰਜਾਬ ਦੀ ਗੱਲ ਕਰੇ ਅਤੇ ਫਿਰ ਸਾਡੇ ਨਾਲ ਗੱਲ ਕਰੇ। ਲਗਪਗ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਆਲੋਚਨਾ ਦੇ ਰੂਪ ਵਿੱਚ ਆ ਰਹੀਆਂ ਹਨ। ਮੈਂ ਆਲੋਚਨਾ ਲਵਾਂਗੀ ਪਰ ਅਜਿਹੇ ਕਿਸੇ ਤੋਂ ਨਹੀਂ ਜਿਸ ਨੇ ਆਪਣਾ ਹੋਮਵਰਕ ਨਹੀਂ ਕੀਤਾ।”



ਇਹ ਵੀ ਪੜ੍ਹੋ: Coronavirus in India: ਭਾਰਤ 'ਚ ਕੋਵਿਡ-19 ਦੇ ਨਵੇਂ ਮਾਮਲਿਆਂ 'ਚ 3.4 ਫੀਸਦੀ ਦੀ ਗਿਰਾਵਟ, ਪਿਛਲੇ 24 ਘੰਟਿਆਂ 'ਚ 1,61,386 ਮਾਮਲੇ ਦਰਜ - 1733 ਦੀ ਮੌਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904