ਪੜਚੋਲ ਕਰੋ
Advertisement
ਵਿਸ਼ਵ ਪ੍ਰਸਿੱਧ ਲੋਕ ਨਾਚ ਦੀ 'ਰਾਣੀ' ਹਰੀਸ਼ ਸਣੇ 4 ਕਲਾਕਾਰਾਂ ਦੀ ਹਾਦਸੇ 'ਚ ਮੌਤ, 5 ਜ਼ਖ਼ਮੀ
ਰਾਜਸਥਾਨ ਵਿੱਚ ਜੋਧਪੁਰ ਕੋਲ ਐਤਵਾਰ ਨੂੰ ਸੜਕ ਹਾਦਸੇ ਵਿੱਚ ਵਿਸ਼ਵ ਪ੍ਰਸਿੱਧ ਲੋਕ ਨਾਚ ਦੀ ਰਾਣੀ ਹਰੀਸ਼ ਤੇ ਤਿੰਨ ਹੋਰ ਕਲਾਕਾਰਾਂ ਦੀ ਮੌਤ ਹੋ ਗਈ। ਪੰਜ ਹੋਰ ਜ਼ਖ਼ਮੀ ਹੋਏ ਹਨ। ਘਟਨਾ ਜੋਧਪੁਰ ਦੇ ਕੋਲ ਰਾਜਮਾਰਗ 'ਤੇ ਪਿੰਡ ਕਾਪਰੜਾ ਕੋਲ ਵਾਪਰਿਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਲਾਕਾਰਾਂ ਦੀ ਮੌਤ 'ਤੇ ਅਫ਼ਸੋਸ ਜਤਾਇਆ ਹੈ। ਉਨ੍ਹਾਂ ਕਿਹਾ ਕਿ ਹਰੀਸ਼ ਦੀ ਮੌਤ ਨਾਲ ਵੱਡਾ ਘਾਟਾ ਪਿਆ ਹੈ।
ਜੋਧਪੁਰ: ਰਾਜਸਥਾਨ ਵਿੱਚ ਜੋਧਪੁਰ ਕੋਲ ਐਤਵਾਰ ਨੂੰ ਸੜਕ ਹਾਦਸੇ ਵਿੱਚ ਵਿਸ਼ਵ ਪ੍ਰਸਿੱਧ ਲੋਕ ਨਾਚ ਦੀ ਰਾਣੀ ਕਹੇ ਜਾਣ ਵਾਲੇ ਹਰੀਸ਼ ਕੁਮਾਰ ਤੇ ਤਿੰਨ ਹੋਰ ਕਲਾਕਾਰਾਂ ਦੀ ਮੌਤ ਹੋ ਗਈ। ਪੰਜ ਹੋਰ ਜ਼ਖ਼ਮੀ ਹੋਏ ਹਨ। ਘਟਨਾ ਜੋਧਪੁਰ ਦੇ ਕੋਲ ਰਾਜਮਾਰਗ 'ਤੇ ਪਿੰਡ ਕਾਪਰੜਾ ਕੋਲ ਵਾਪਰਿਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਲਾਕਾਰਾਂ ਦੀ ਮੌਤ 'ਤੇ ਅਫ਼ਸੋਸ ਜਤਾਇਆ ਹੈ। ਉਨ੍ਹਾਂ ਕਿਹਾ ਕਿ ਹਰੀਸ਼ ਦੀ ਮੌਤ ਨਾਲ ਵੱਡਾ ਘਾਟਾ ਪਿਆ ਹੈ। ਦੱਸ ਦੇਈਏ ਹਰੀਸ਼ ਪੁਰਸ਼ ਹੋਣ ਦੇ ਬਾਵਜੂਦ ਆਪਣੀ ਕਲਾ ਵਿੱਚ ਇੰਨੇ ਨਿਪੁੰਨ ਸਨ ਕਿ ਲੋਕ ਉਨ੍ਹਾਂ ਨੂੰ ਫੋਕ ਡਾਂਸ ਕੁਈਨ ਹਰੀਸ਼ ਵਜੋਂ ਜਾਣਨ ਲੱਗੇ।
ਬਿਲਾਰਾ ਥਾਣਾ ਮੁਖੀ ਸੀਤਾਰਾਮ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਕਾਰ ਉੱਥੇ ਖੜੇ ਟਰੱਕ ਨਾਲ ਟਕਰਾ ਗਈ ਜਿਸ ਨਾਲ ਹਰੀਸ਼, ਰਵਿੰਦਰ, ਭੀਖੇ ਖਾਨ ਤੇ ਲਤੀਫ ਖਾਨ ਦੀ ਮੌਤ ਹੋ ਗਈ। ਘਟਨਾ ਵਿੱਚ ਪੰਜ ਹੋਰ ਜ਼ਖ਼ਮੀ ਹੋਏ ਹਨ। ਹਾਦਸੇ ਵੇਲੇ ਇਹ ਸਾਰੇ ਕਲਾਕਾਰ ਇੱਕ ਐਸਯੂਵੀ ਵਿੱਚ ਜੈਸਲਮੇਰ ਤੋਂ ਅਜਮੇਰ ਵੱਲ ਜਾ ਰਹੇ ਸੀ। ਉੱਥੇ ਉਨ੍ਹਾਂ ਦਾ ਕੋਈ ਪ੍ਰੋਗਰਾਮ ਹੋਣਾ ਸੀ। ਜੈਸਲਮੇਰ ਦੇ ਰਹਿਣ ਵਾਲੇ ਹਰੀਸ਼ ਕੁਮਾਰ ਕਵੀਨ ਹਰੀਸ਼ ਵਜੋਂ ਪ੍ਰਸਿੱਧ ਸਨ। ਉਨ੍ਹਾਂ ਦੇ ਘੂਮਰ, ਕਾਲਬੇਲਿਆ, ਚੰਗ ਭਵਈ ਤੇ ਚਰੀ ਸਮੇਤ ਕਈ ਲੋਕਨ੍ਰਿਤ ਕਲਾਵਾਂ ਵਾਲੇ ਪ੍ਰੋਗਰਾਮ ਬੇਹੱਦ ਪ੍ਰਸਿੱਧ ਸਨ। ਆਪਣੀਆਂ ਲੋਕਨ੍ਰਿਤ ਕਲਾਵਾਂ ਕਰਕੇ ਉਨ੍ਹਾਂ ਵਿਸ਼ਵ ਭਰ ਵਿੱਚ ਆਪਣੀ ਪਛਾਣ ਕਾਇਮ ਕੀਤੀ ਸੀ।जोधपुर में हुए भीषण सड़क हादसे में ख्यातनाम कलाकार हरीश कुमार उर्फ़ क्वीन हरीश सहित चार लोगों की दर्दनाक मृत्यु बेहद दुखद है। #Rajasthan की लोक कला संस्कृति को समर्पित हरीश ने विशेष शैली में नृत्य कला से #Jaisalmer को एक अलग पहचान दी।उनका निधन लोक कला क्षेत्र में एक बड़ी क्षति है pic.twitter.com/M5qDQplWrw
— Ashok Gehlot (@ashokgehlot51) June 2, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement