ਵਿਸਾਖੀ ਮੇਲੇ ਦੌਰਾਨ ਵੱਡਾ ਹਾਦਸਾ, ਫੁੱਟਬ੍ਰਿਜ ਡਿੱਗਣ ਨਾਲ ਕਈ ਲੋਕ ਜ਼ਖ਼ਮੀ, ਵੇਖੋ ਵੀਡੀਓ
Jammu Kashmir Bridge Collapseed: ਜੰਮੂ-ਕਸ਼ਮੀਰ ਵਿੱਚ ਇੱਕ ਫੁੱਟਬ੍ਰਿਜ ਡਿੱਗਣ ਨਾਲ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਇਹ ਘਟਨਾ ਜੰਮੂ ਦੇ ਊਧਮਪੁਰ ਜ਼ਿਲ੍ਹੇ ਵਿੱਚ ਵਿਸਾਖੀ ਮੇਲੇ ਦੌਰਾਨ ਵਾਪਰੀ।
Udhampur Incidence: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਵਿਸਾਖੀ ਮੇਲੇ ਦੌਰਾਨ ਹਾਦਸਾ ਵਾਪਰ ਗਿਆ। ਬੇਨੀ ਸੰਗਮ ਇਲਾਕੇ 'ਚ ਇੱਕ ਲੋਹੇ ਦਾ ਫੁੱਟਬ੍ਰਿਜ ਡਿੱਗ ਗਿਆ, ਜਿਸ 'ਚ ਅੱਧੀ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਲਾਕੇ ਵਿੱਚ ਵਿਸਾਖੀ ਮੇਲਾ ਚੱਲ ਰਿਹਾ ਸੀ ਅਤੇ ਇਸ ਵਿਸਾਖੀ ਮੇਲੇ ਵਿੱਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ।
#WATCH | J&K: A footbridge collapsed during the Baisakhi celebration at Beni Sangam in Bain village in Udhampur's Chenani Block
— ANI (@ANI) April 14, 2023
Six people were injured during the incident. A rescue operation is underway. Police and other teams have reached the site: Dr Vinod, SSP Udhampur… pic.twitter.com/2jGn1QxLpX
ਖਾਸ ਗੱਲ ਇਹ ਹੈ ਕਿ ਇਹ ਫੁੱਟਬ੍ਰਿਜ ਇਲਾਕੇ ਦੇ ਲੋਕਾਂ ਨੇ ਖੁਦ ਪੈਸੇ ਜਮ੍ਹਾ ਕਰਵਾ ਕੇ ਬਣਾਇਆ ਸੀ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਮਾਮਲੇ 'ਤੇ ਊਧਪੁਰ ਦੇ ਐੱਸਐੱਸਪੀ ਡਾਕਟਰ ਵਿਨੋਦ ਨੇ ਕਿਹਾ ਹੈ ਕਿ ਘਟਨਾ 'ਚ 6 ਲੋਕ ਜ਼ਖਮੀ ਹੋਏ ਹਨ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਪੁਲਿਸ ਦੇ ਨਾਲ-ਨਾਲ ਹੋਰ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ।
ਦੋ ਦਿਨ ਪਹਿਲਾਂ ਵਾਪਰਿਆ ਸੀ ਸੜਕ ਹਾਦਸਾ
ਇਸ ਦੇ ਨਾਲ ਹੀ ਇਸ ਘਟਨਾ ਤੋਂ ਦੋ ਦਿਨ ਪਹਿਲਾਂ 12 ਅਪ੍ਰੈਲ ਨੂੰ ਊਧਮਪੁਰ 'ਚ ਸੜਕ ਹਾਦਸਾ ਹੋਇਆ ਸੀ, ਜਿਸ 'ਚ 27 ਯਾਤਰੀ ਜ਼ਖਮੀ ਹੋ ਗਏ ਸਨ। ਜ਼ਿਲ੍ਹੇ ਦੇ ਰਾਮਨਗਰ ਕਸਬੇ ਨੇੜੇ ਡਾਕ ਬੰਗਲਾ ਵਿਖੇ ਇੱਕ ਮਿੰਨੀ ਬੱਸ ਪਲਟ ਗਈ। ਬੱਸ ਰਾਮਨਗਰ ਤੋਂ ਸੁਰਨੀ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਜ਼ਖਮੀ ਯਾਤਰੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਮਿੰਨੀ ਬੱਸ 'ਚੋਂ ਬਾਹਰ ਕੱਢ ਕੇ ਰਾਮਨਗਰ ਦੇ ਉਪ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਸੜਕ ਦੀ ਖਰਾਬ ਹਾਲਤ ਅਤੇ ਵੱਖ-ਵੱਖ ਥਾਵਾਂ 'ਤੇ ਪਏ ਟੋਇਆਂ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਦੇ ਨਾਲ ਹੀ ਬੱਸ ਦੀਆਂ ਬਰੇਕਾਂ ਫੇਲ ਹੋਣ ਕਾਰਨ ਇਹ ਘਟਨਾ ਵਾਪਰੀ। ਇਸ ਤੋਂ ਪਹਿਲਾਂ ਕਿ ਡਰਾਈਵਰ ਬੱਸ ਨੂੰ ਰੋਕਦਾ, ਇਹ ਕੰਧ ਨਾਲ ਟਕਰਾ ਕੇ ਪਲਟ ਗਈ। ਘਟਨਾ ਤੋਂ ਬਾਅਦ ਬੱਸ ਵਿੱਚ ਹਾਹਾਕਾਰ ਮੱਚ ਗਈ। ਉੱਥੇ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ।