India-Canada conflict: ਕੇਂਦਰੀ ਮੰਤਰੀ ਨੇ ਬਲਦੀ ‘ਚ ਪਾਇਆ ਤੇਲ ! ਕੈਨੇਡੀਅਨ ਰਾਜਨੀ਼ਤੀ ਖਾਲਿਸਤਾਨੀ ਤਾਕਤਾਂ ਨੂੰ ਦੇ ਰਹੀ ਇਜਾਜ਼ਤ ਤਾਂ….
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ।
Khalistan: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਵਿਦੇਸ਼ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਵਿੱਚ ਜੀ-20 ਸੰਮੇਲਨ ਦਾ ਕੈਨੇਡਾ ਵਿੱਚ ਖਾਲਿਸਤਾਨੀ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਸਾਲਾਂ ਪੁਰਾਣਾ ਹੈ।
#WATCH | On India-Canada ties & Khalistani issue, EAM Jaishankar in an interview to ANI says, "...The issue at heart is the fact that in Canadian politics the Khalistani forces have been given a lot of space. And allowed to indulge in activities, which I think are damaging to the… pic.twitter.com/zzcWABgO34
— ANI (@ANI) January 2, 2024
ਜ਼ਿਕਰ ਕਰ ਦਈਏ ਕਿ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਲਾਬੀ ਵੱਲੋਂ ਦੇਸ਼ ਵਿੱਚ ਤਾਇਨਾਤ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਕਾਰਨ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਵਿੱਚ ਭਾਰੀ ਗਿਰਾਵਟ ਆਈ ਹੈ।
ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਹੀ ਇੱਕ ਗੁਰਦੁਆਰੇ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਗੰਭੀਰ ਦੋਸ਼ ਲਗਾਏ ਸਨ। ਇਸ ਘਟਨਾ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਹਾਲਾਂਕਿ ਭਾਰਤ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕੀਤਾ ਅਤੇ ਉਨ੍ਹਾਂ ਨੂੰ "ਬੇਹੂਦਾ ਅਤੇ ਪ੍ਰੇਰਿਤ" ਕਿਹਾ।
ਦੱਸ ਦਈਏ ਕਿ ਬੀਤੇ ਦਿਨੀਂ ਕੈਨੇਡਾ ਦੇ ਸਰੀ ‘ਚ ਹਿੰਦੂ ਮੰਦਰ ਦੇ ਪ੍ਰਧਾਨ ਦੇ ਘਰ ‘ਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ ਹਨ। ਇਸ ਫਾਇਰਿੰਗ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਹਿੰਦੀ ਲੀਡਰ ਦੇ ਘਰ 'ਤੇ 14 ਰਾਉਂਡ ਫਾਇਰ ਕੀਤੇ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਹੋ ਸਕਦਾ ਹੈ।