Former Brigadier Sudhir Sawant On Helicopter Crash: ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਦੀ ਬੁੱਧਵਾਰ ਨੂੰ ਤਾਮਿਲਨਾਡੂ ਦੇ ਕੂਨੂਰ ਵਿੱਚ ਏਅਰ ਫੋਰਸ ਦੇ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸ ਦੀ ਪਤਨੀ ਤੇ 11 ਹੋਰ ਲੋਕਾਂ ਦੀ ਵੀ ਮੌਤ ਹੋ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਹੈਲੀਕਾਪਟਰ '14 ਲੋਕ ਸਵਾਰ ਸੀ, ਜਿਨ੍ਹਾਂ 'ਚੋਂ 13 ਦੀ ਮੌਤ ਹੋ ਗਈ, ਜਦਕਿ ਇੱਕ ਗਰੁੱਪ ਕੈਪਟਨ ਵਰੁਣ ਸਿੰਘ ਫੌਜੀ ਹਸਪਤਾਲ 'ਚ ਜ਼ੇਰੇ ਇਲਾਜ ਹੈ।


ਸਾਜ਼ਿਸ਼ ਦਾ ਸ਼ੱਕ, NIA ਤੋਂ ਜਾਂਚ ਦੀ ਮੰਗ


ਬੁੱਧਵਾਰ ਨੂੰ ਇਸ ਨੂੰ ਲੈ ਕੇ ਪੂਰੇ ਦੇਸ਼ 'ਚ ਹਲਚਲ ਮਚ ਗਈ। ਇਸ ਦੌਰਾਨ ਹੁਣ ਇਸ ਘਟਨਾ ਵਿੱਚ ਸਾਜ਼ਿਸ਼ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਸਾਬਕਾ ਬ੍ਰਿਗੇਡੀਅਰ ਸੁਧੀਰ ਸਾਵੰਤ ਨੇ ਹੈਲੀਕਾਪਟਰ ਹਾਦਸੇ ਦੇ ਮਾਮਲੇ 'ਚ ਸਾਜ਼ਿਸ਼ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਾਦਸਾ ਨਹੀਂ ਸਗੋਂ ਸਾਜ਼ਿਸ਼ ਹੈ। ਇਸ ਦੇ ਪਿੱਛੇ ਐਲਟੀਟੀ ਦੇ ਸਲੀਪਰ ਸੈੱਲ ਹੋ ਸਕਦੇ ਹਨ ਕਿਉਂਕਿ ਜਿਸ ਖੇਤਰ ਵਿੱਚ ਇਹ ਹਾਦਸਾ ਹੋਇਆ ਹੈ, ਉਹ ਐਲਟੀਟੀ ਦਾ ਹੀ ਖੇਤਰ ਹੈ। ਸਾਬਕਾ ਬ੍ਰਿਗੇਡੀਅਰ ਸੁਧੀਰ ਸਾਵੰਤ ਨੇ ਇਸ ਘਟਨਾ ਦੀ ਐਨਆਈਏ ਤੋਂ ਜਾਂਚ ਦੀ ਮੰਗ ਕੀਤੀ ਹੈ।


ਹਵਾਈ ਸੈਨਾ ਨੇ ਦਿੱਤੇ ਜਾਂਚ ਦੇ ਹੁਕਮ


ਹਵਾਈ ਸੈਨਾ ਨੇ ਹਾਦਸੇ ਤੋਂ ਤੁਰੰਤ ਬਾਅਦ ਜਾਂਚ ਦੇ ਹੁਕਮ ਦੇ ਦਿੱਤੇ। ਹੁਣ ਹਵਾਈ ਸੈਨਾ ਆਪਣੇ ਪੱਧਰ 'ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਇਹ ਹਾਦਸਾ ਕਿਵੇਂ ਵਾਪਰਿਆ ਤੇ ਕੀ ਇਸ ਪਿੱਛੇ ਕੋਈ ਸਾਜ਼ਿਸ਼ ਹੈ, ਇਸ ਬਾਰੇ ਹਵਾਈ ਸੈਨਾ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ।


ਦੱਸ ਦੇਈਏ ਕਿ ਜਨਰਲ ਬਿਪਿਨ ਰਾਵਤ ਵੈਲਿੰਗਟਨ (ਨੀਲਗਿਰੀ ਹਿਲਸ) ਸਥਿਤ ਡਿਫੈਂਸ ਸਰਵਿਸਿਜ਼ ਸਟਾਫ ਕਾਲਜ (ਡੀਐਸਐਸਸੀ) ਜਾ ਰਹੇ ਸੀ, ਜਦੋਂ ਇਹ ਹਾਦਸਾ ਵਾਪਰਿਆ, ਜਿੱਥੇ ਉਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਵਾਲੇ ਸੀ।


Mi-17V5 'ਚ ਸਵਾਰ ਸੀ ਰਾਵਤ


ਜਨਰਲ ਬਿਪਿਨ ਰਾਵਤ ਹਵਾਈ ਸੈਨਾ ਦੇ Mi-17V5 ਹੈਲੀਕਾਪਟਰ ਵਿੱਚ ਸਵਾਰ ਸੀ ਜੋ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਸੀ। ਹਵਾਈ ਸੈਨਾ ਵੱਲੋਂ ਦੱਸਿਆ ਗਿਆ ਕਿ ਡੀਐਸਐਸਸੀ ਦੇ ਡਾਇਰੈਕਟਿੰਗ ਸਟਾਫ਼ ਗਰੁੱਪ ਕੈਪਟਨ ਵਰੁਣ ਸਿੰਘ ਐਸਸੀ ਇਸ ਹਾਦਸੇ ਵਿੱਚ ਜ਼ਖ਼ਮੀ ਹੋ ਗਏ ਹਨ ਤੇ ਇਸ ਸਮੇਂ ਵੈਲਿੰਗਟਨ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਅਧੀਨ ਹਨ।


ਹਵਾਈ ਸੈਨਾ ਨੇ ਟਵੀਟ ਕੀਤਾ, "ਬਹੁਤ ਅਫਸੋਸ ਨਾਲ ਪੁਸ਼ਟੀ ਕੀਤੀ ਜਾਂਦੀ ਹੈ ਕਿ ਹੈਲੀਕਾਪਟਰ ਵਿੱਚ ਸਵਾਰ ਜਨਰਲ ਬਿਪਿਨ ਰਾਵਤ, ਮਧੁਲਿਕਾ ਰਾਵਤ ਤੇ 11 ਹੋਰ ਲੋਕਾਂ ਦੀ ਮੰਦਭਾਗੀ ਦੁਰਘਟਨਾ ਵਿੱਚ ਮੌਤ ਹੋ ਗਈ ਹੈ।"



ਇਹ ਵੀ ਪੜ੍ਹੋ: Car Discount Offer: ਨਿਸਾਨ ਦੀ ਇਸ SUV 'ਤੇ ਮਿਲ ਰਹੇ 1,00,000 ਰੁਪਏ ਦੇ ਲਾਭ, ਜਾਣੋ ਵਧੇਰੇ ਜਾਣਕਾਰੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904