ਪੜਚੋਲ ਕਰੋ
Advertisement
ਅਹੁਦਾ ਖੁੱਸਣ ਮਗਰੋਂ CBI ਮੁਖੀ ਆਲੋਕ ਵਰਮਾ ਵੱਲੋਂ ਖੁਲਾਸਾ
ਨਵੀਂ ਦਿੱਲੀ: ਸੀਬੀਆਈ ਦੇ ਸਾਬਕਾ ਮੁਖੀ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਆਖ਼ਰ ਉਨ੍ਹਾਂ ਇਸ ਮਾਮਲੇ 'ਤੇ ਚੁੱਪੀ ਤੋੜ ਹੀ ਦਿੱਤੀ। ਉਨ੍ਹਾਂ ਕਿਹਾ ਕਿ ਝੂਠੇ, ਬੇਬੁਨਿਆਦ ਤੇ ਬੇਹੱਦ ਕਮਜ਼ੋਰ ਇਲਜ਼ਾਮਾਂ ਦੇ ਆਧਾਰ 'ਤੇ ਉਨ੍ਹਾਂ ਦੀ ਬਦਲੀ ਕੀਤੀ ਗਈ ਹੈ। ਵਰਮਾ ਨੇ ਕਿਹਾ ਕਿ ਇਹ ਇਲਜ਼ਾਮ ਵੀ ਅਜਿਹੇ ਵਿਅਕਤੀ ਵੱਲੋਂ ਲਾਏ ਗਏ ਹਨ ਜੋ ਉਨ੍ਹਾਂ ਨਾਲ ਖਾਰ ਰੱਖਦਾ ਹੈ। 1979 ਬੈਚ ਦੇ ਆਈਪੀਐਸ ਅਧਿਕਾਰੀ ਆਲੋਕ ਵਰਮਾ ਨੂੰ ਵੀਰਵਾਰ ਦੇਰ ਰਾਤ ਸੀਬੀਆਈ ਦੇ ਨਿਰਦੇਸ਼ਕ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਸਿਵਿਲ ਡਿਫੈਂਸ, ਫਾਇਰ ਸਰਵਿਸਿਜ਼ ਤੇ ਹੋਮਗਾਰਡ ਵਿਭਾਗ ਦਾ ਮੁਖੀ ਲਾਇਆ ਗਿਆ ਹੈ।
ਇਹ ਵੀ ਪੜ੍ਹੋ: ਜਿਸ ਨੂੰ ਸੁਪਰੀਮ ਕੋਰਟ ਨੇ ਦਿੱਤਾ ਨਿਆਂ ਉਸ ਸੀਬੀਆਈ ਮੁਖੀ ਦੀ ਮੋਦੀ ਨੇ 36 ਘੰਟਿਆਂ 'ਚ ਕੀਤੀ ਛੁੱਟੀ
ਆਲੋਕ ਵਰਮਾ ਨੇ ਦੱਸਿਆ ਕਿ ਉੱਚ ਜਨਤਕ ਸੰਸਥਾਵਾਂ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਸੀਬੀਆਈ ਹੀ ਮੁੱਖ ਜਾਂਚ ਏਜੰਸੀ ਹੈ। ਅਜਿਹੀ ਸੰਸਧਾ ਦੀ ਆਜ਼ਾਦੀ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਸੀਬੀਆਈ ਨੂੰ ਬਾਹਰੀ ਤਾਕਤਾਂ ਦੇ ਪ੍ਰਭਾਵ ਵਿੱਚ ਆਏ ਬਗ਼ੈਰ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸੰਸਥਾ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕੀਤੀ ਜਦਕਿ ਉਸ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਤਕਰੀਬਨ ਦੋ ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਸੀਬੀਆਈ ਮੁਖੀ ਆਲੋਕ ਵਰਮਾ ਨੂੰ ਜ਼ਬਰਨ ਛੁੱਟੀ 'ਤੇ ਭੇਜ ਦਿੱਤਾ ਸੀ, ਪਰ ਬੀਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀਬੀਆਈ ਡਾਇਰੈਕਟਰ ਦੇ ਅਹੁਦੇ 'ਤੇ ਮੁੜ ਬਹਾਲ ਕਰ ਦਿੱਤਾ ਸੀ। ਦਰਅਸਲ, ਵਰਮਾ ਤੇ ਕੇਂਦਰੀ ਜਾਂਚ ਏਜੰਸੀ ਵਿੱਚ ਦੂਜੇ ਨੰਬਰ ਦੇ ਅਧਿਕਾਰੀ ਰਾਕੇਸ਼ ਅਸਥਾਨਾ ਨੇ ਇੱਕ-ਦੂਜੇ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ, ਜਿਸ ਮਗਰੋਂ ਉਨ੍ਹਾਂ ਨੂੰ ਛੁੱਟੀ 'ਤੇ ਵੀ ਭੇਜ ਦਿੱਤਾ ਗਿਆ ਸੀ। ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਵਰਮਾ ਸੁਪਰੀਮ ਕੋਰਟ ਚਲੇ ਗਏ ਸਨ। ਸਰਕਾਰ ਨੇ ਉਨ੍ਹਾਂ ਦੀ ਥਾਂ ਐਮ ਨਾਗੇਸ਼ਵਰ ਰਾਓ ਨੂੰ ਸੀਬੀਆਈ ਦਾ ਅੰਤ੍ਰਿਮ ਮੁਖੀ ਲਾਇਆ ਸੀ ਤੇ ਵਰਮਾ ਦੀ ਛੁੱਟੀ ਮਗਰੋਂ ਫਿਰ ਤੋਂ ਰਾਓ ਨੂੰ ਫਿਰ ਤੋਂ ਕਾਰਜਕਾਰੀ ਸੀਬੀਆਈ ਮੁਖੀ ਲਾਇਆ ਹੈ। ਵਰਮਾ ਨੇ ਅਦਾਲਤੀ ਹੁਕਮਾਂ ਮਗਰੋਂ ਕਈ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਸਨ, ਉਨ੍ਹਾਂ ਹੁਕਮਾਂ 'ਤੇ ਰਾਓ ਵੱਲੋਂ ਰੋਕ ਲਾਉਣ ਦੀਆਂ ਖ਼ਬਰਾਂ ਹਨ।
ਪਰ ਸੁਪਰੀਮ ਕੋਰਟ ਵੱਲੋਂ ਹੁਕਮ ਪਾ ਕੇ 76 ਦਿਨ ਮਗਰੋਂ ਸੀਬੀਆਈ ਦੇ ਨਿਰਦੇਸ਼ਕ ਦੇ ਅਹੁਦੇ 'ਤੇ ਬਹਾਲ ਹੋਏ ਆਲੋਕ ਵਰਮਾ ਨੂੰ ਮੋਦੀ ਸਰਕਾਰ ਨੇ ਹਟਾ ਦਿੱਤਾ ਹੈ। ਵਰਮਾ ਨੂੰ ਹਟਾਉਣ ਦੇ ਹੁਕਮ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਿਲੈਕਟ ਕਮੇਟੀ ਨੇ ਵੀਰਵਾਰ ਰਾਤ ਨੂੰ ਮੋਦੀ ਦੀ ਰਿਹਾਇਸ਼ 'ਤੇ ਹੋਈ ਬੈਠਕ ਦੌਰਾਨ ਜਾਰੀ ਕੀਤੇ ਸਨ। ਵਰਮਾ ਨੂੰ ਹਟਾਉਣ ਦਾ ਫੈਸਲਾ 2-1 ਵੋਟਾਂ ਹਿਸਾਬ ਨਾਲ ਲਿਆ ਗਿਆ ਹੈ। ਕਾਂਗਰਸੀ ਲੀਡਰ ਮੱਲਿਕਾਰਜੁਨ ਖੜਗੇ ਵਰਮਾ ਨੂੰ ਹਟਾਉਣ ਦੇ ਪੱਖ ਵਿੱਚ ਨਹੀਂ ਸਨ। ਵਰਮਾ ਨੇ 31 ਜਨਵਰੀ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਜਾਣਾ ਸੀ, ਪਰ ਉਨ੍ਹਾਂ ਨੂੰ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ, ਜਿਸ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।CBI Sources; All transfer orders issued by ex-Director Alok Verma have been reversed by Interim Director M Nageshwar Rao. pic.twitter.com/zZdD1Svy88
— ANI (@ANI) January 11, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement