MS Gill Passed Away In Delhi: ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਕਾਂਗਰਸੀ ਆਗੂ ਮਨੋਹਰ ਸਿੰਘ ਗਿੱਲ ਦਾ ਐਤਵਾਰ (15 ਅਕਤੂਬਰ) ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ (16 ਅਕਤੂਬਰ) ਨੂੰ ਦਿੱਲੀ ਵਿੱਚ ਕੀਤਾ ਜਾਵੇਗਾ। ਪਦਮ ਵਿਭੂਸ਼ਣ ਪੁਰਸਕਾਰ ਜੇਤੂ ਗਿੱਲ ਨੇ ਦੱਖਣੀ ਦਿੱਲੀ ਦੇ ਸਾਕੇਤ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 88 ਸਾਲਾਂ ਦੇ ਸਨ।



ਹੋਰ ਪੜ੍ਹੋ : ਅਗਨੀਵੀਰ ਅੰਮ੍ਰਿਤਪਾਲ ਦੇ ਪਿਤਾ ਨੇ ਭਾਰਤੀ ਫੌਜ ਨੂੰ ਕੀਤੀ ਇਹ ਅਪੀਲ, ਪੰਜਾਬ ਸਰਕਾਰ ਦਾ ਸ਼ਹੀਦ ਮੰਨੇ ਜਾਣ 'ਤੇ ਕੀਤਾ ਧੰਨਵਾਦ


ਉਨ੍ਹਾਂ ਵੱਲੋਂ 1996 ਤੋਂ 2001 ਤੱਕ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਹ ਕਾਂਗਰਸ ਸਰਕਾਰ ਵਿੱਚ ਯੁਵਾ ਮਾਮਲੇ ਅਤੇ ਖੇਡ ਮੰਤਰੀ ਵੀ ਰਹੇ। ਇਸ ਤੋਂ ਇਲਾਵਾ ਉਹ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ।


2004 ਵਿੱਚ ਰਾਜ ਸਭਾ ਲਈ ਚੁਣੇ ਗਏ


ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਤ ਡਾ: ਮਨੋਹਰ ਸਿੰਘ ਗਿੱਲ 1958 ਬੈੱਚ ਦੇ ਆਈ.ਏ.ਐੱਸ. ਅਧਿਕਾਰੀ ਸਨ ਜਿਨ੍ਹਾਂ ਨੇ ਪੰਜਾਬ ਅੰਦਰ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਸੀਨੀਅਰ ਅਹੁਦਿਆਂ ’ਤੇ ਕੰਮ ਕੀਤਾ।


ਪੰਜਾਬ ਕੇਡਰ ਦੇ ਸਾਬਕਾ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਮਨੋਹਰ ਸਿੰਘ ਗਿੱਲ, 2004 ਵਿੱਚ ਕਾਂਗਰਸ ਦੀ ਟਿਕਟ 'ਤੇ ਰਾਜ ਸਭਾ ਲਈ ਚੁਣੇ ਗਏ ਸਨ। 1980 ਦੇ ਦਹਾਕੇ ਵਿੱਚ ਪੰਜਾਬ ਦੇ ਖੇਤੀਬਾੜੀ ਸਕੱਤਰ ਵਜੋਂ ਸੇਵਾ ਨਿਭਾਉਣ ਤੋਂ ਬਾਅਦ, ਉਨ੍ਹਾਂ ਵੱਲੋਂ ‘An Indian Success Story: Agriculture and Cooperatives’ ਨਾਮ ਦੀ ਇੱਕ ਕਿਤਾਬ ਵੀ ਲਿਖੀ।


ਗਿੱਲ ਜੋ ਕਿ ਡਾ.ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ ਅਤੇ ਉਨ੍ਹਾਂ ਦੇ ਖੇਡ ਮੰਤਰੀ ਹੁੰਦਿਆਂ ਹੀ ਦੇਸ਼ ਅੰਦਰ ਕਾਮਨਵੈਲਥ ਖੇਡਾਂ ਕਰਵਾਈਆਂ ਗਈਆਂ ਸਨ।


ਹੋਰ ਪੜ੍ਹੋ : ਹਮਾਸ-ਇਜ਼ਰਾਈਲ ਜੰਗ ਵਿੱਚ ਭਾਰਤੀ ਮੂਲ ਦੀਆਂ 3 ਔਰਤਾਂ ਦੀ ਮੌਤ, ਹਮਾਸ ਦੇ ਲੜਾਕੂਆਂ ਨਾਲ ਲੜਦੇ ਹੋਏ ਪੀਤਾ ਸ਼ਹਾਦਤ ਦਾ ਜਾਮ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।