Lok Sabha Election: ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਨੂੰ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਦੇ ਖਾਸੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਵੀ ਲੀਡਰ ਪ੍ਰਚਾਰ ਕਰਨ ਜਾਂਦੇ ਹਨ ਉੱਥੇ ਪਹਿਲਾਂ ਹੀ ਕਿਸਾਨ ਕਾਲੇ ਝੰਡੇ ਲੈ ਕੇ ਪਹੁੰਚ ਜਾਂਦੇ ਹਨ। ਇਸ ਨੂੰ ਲੈ ਕੇ ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਿੱਪਣੀ ਕੀਤੀ ਹੈ।


ਜਿਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ


ਮਨੋਹਰ ਲਾਲ ਖੱਟਰ ਨੇ  ਕਿਹਾ ਕਿ ਕੁਝ ਲੋਕ ਸਿਰਫਿਰ ਹੁੰਦੇ ਹਨ ਜੋ ਆਪਣੀ ਦਬੰਗਈ ਚਲਾਉਂਦੇ ਹਨ ਪਰ ਪਹਿਲਾਂ ਉਨ੍ਹਾਂ ਦੀ ਚੱਲ ਜਾਂਦੀ ਸੀ ਪਰ ਹੁਣ ਉਨ੍ਹਾਂ ਦੀ ਚਲਦੀ ਨਹੀਂ ਹੈ। ਖੱਟਰ ਨੇ ਕਿਹਾ ਕਿ ਵਿਰੋਧ ਕਰਨ ਵਾਲੇ 10 ਲੋਕ ਹੁੰਦੇ ਹਨ ਪਰ ਇਸ ਦੇ ਨਤੀਜੇ ਵਜੋਂ ਸੈਂਕੜੇ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਖੱਟਰ ਨੇ ਕਿਹਾ ਕਿ ਜਿਨ੍ਹਾਂ ਜ਼ਿਆਦਾ ਇਹ ਵਿਰੋਧ ਕਰਨਗੇ ਉਸ ਤੋਂ ਕਿਤੇ ਜ਼ਿਆਦਾ ਲੋਕ ਇਨ੍ਹਾਂ ਨਾਲ ਜੁੜਣਗੇ, ਜਿਸ ਲੀਡਰ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਉਸ ਨੂੰ ਇਸ ਦਾ ਫ਼ਾਇਦਾ ਹੀ ਹੋਵੇਗਾ।


ਨਾਇਬ ਸੈਣੀ ਨੇ ਵੀ ਕੀਤੀ ਸੀ ਕਿਸਾਨਾਂ ਖ਼ਿਲਾਫ਼ ਟਿੱਪਣੀ


ਜ਼ਿਕਰ ਕਰ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਰਤੀਆ 'ਚ ਇੱਕ ਪ੍ਰੋਗਰਾਮ ਦੌਰਾਨ ਕਿਸਾਨਾਂ ਦੇ ਵਿਰੋਧ 'ਤੇ ਕਿਹਾ ਕਿ ਸਰਕਾਰ ਨੇ ਸਾਡੇ ਬੇਕਾਬੂ ਕਿਸਾਨਾਂ ਨਾਲ ਗੱਲ ਕਰਨ ਲਈ ਮੰਤਰੀਆਂ ਨੂੰ ਵੀ ਭੇਜਿਆ ਹੈ, ਜੋ ਪ੍ਰਦਰਸ਼ਨ ਕਰ ਰਹੇ ਹਨ। ਹੁਣ ਵੀ ਸਰਕਾਰ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸ਼ੁਭਚਿੰਤਕ ਹੈ, ਦੁਸ਼ਮਣ ਨਹੀਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :