Sonia Gandhi News: ਸੋਨੀਆ ਗਾਂਧੀ ਮੁੜ ਹਸਪਤਾਲ ਦਾਖਲ, ਸਾਹ ਦੀ ਤਕਲੀਫ
ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ ਦੇ ਨਾਲ ਸੀ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਸਾਹ ਦੀ ਤਕਲੀਫ ਹੈ।
Sonia Gandhi News: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਫਿਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨਿਯਮਤ ਮੈਡੀਕਲ ਜਾਂਚ ਲਈ ਅੱਜ ਇੱਥੋਂ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ ਦੇ ਨਾਲ ਸੀ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਸਾਹ ਦੀ ਤਕਲੀਫ ਹੈ। ਮੰਗਲਵਾਰ ਤੋਂ ਉਨ੍ਹਾਂ ਦੀ ਸਿਹਤ ਖਰਾਬ ਸੀ, ਜਿਸ ਕਾਰਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ 'ਚ 'ਭਾਰਤ ਜੋੜੋ ਯਾਤਰਾ' 'ਚ ਪ੍ਰਵੇਸ਼ ਕਰਨ ਤੋਂ ਬਾਅਦ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਦਿੱਲੀ ਪਰਤੇ।
ਪ੍ਰਿਅੰਕਾ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਵਾਪਸ ਪਰਤੀ
ਕਾਂਗਰਸ ਦੀ ਭਾਰਤ ਜੋੜੋ ਯਾਤਰਾ ਬੁੱਧਵਾਰ ਸਵੇਰੇ 6 ਵਜੇ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਮਾਵੀ ਕਲਾਂ ਵਿਖੇ ਰੁਕਣ ਤੋਂ ਬਾਅਦ ਮੁੜ ਸ਼ੁਰੂ ਹੋਈ। ਹਾਲਾਂਕਿ ਪ੍ਰਿਅੰਕਾ ਗਾਂਧੀ ਸਵੇਰ ਦੀ ਯਾਤਰਾ 'ਚ ਰਾਹੁਲ ਗਾਂਧੀ ਨਾਲ ਸ਼ਾਮਲ ਨਹੀਂ ਹੋਏ। ਪਾਰਟੀ ਸੂਤਰਾਂ ਨੇ ਦੱਸਿਆ ਕਿ ਦੁਪਹਿਰ ਬਾਅਦ ਉਨ੍ਹਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਪਿਛਲੇ ਸਾਲ ਵੀ ਹਸਪਤਾਲ 'ਚ ਭਰਤੀ ਸੀ
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਕੋਵਿਡ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਪਿਛਲੇ ਸਾਲ ਜੂਨ ਮਹੀਨੇ ਵਿੱਚ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਨੂੰ ਕੁਝ ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ।
ਸੋਨੀਆ ਗਾਂਧੀ ਹਾਲ ਹੀ ਵਿੱਚ ਯਾਤਰਾ ਵਿੱਚ ਸ਼ਾਮਲ ਹੋਏ ਸੀ
24 ਦਸੰਬਰ ਨੂੰ ਸੋਨੀਆ ਗਾਂਧੀ ਨੇ ਦਿੱਲੀ 'ਚ ਭਾਰਤ ਜੋੜੋ ਯਾਤਰਾ 'ਚ ਹਿੱਸਾ ਲਿਆ ਅਤੇ ਰਾਹੁਲ ਗਾਂਧੀ ਨਾਲ ਥੋੜ੍ਹੀ ਦੂਰੀ ਤੱਕ ਪੈਦਲ ਚੱਲੀ। ਇਹ ਦੂਜੀ ਵਾਰ ਸੀ ਜਦੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਯਾਤਰਾ ਵਿੱਚ ਹਿੱਸਾ ਲਿਆ। ਉਸਨੇ ਇਸ ਤੋਂ ਪਹਿਲਾਂ ਅਕਤੂਬਰ ਵਿੱਚ ਕਰਨਾਟਕ ਵਿੱਚ ਮਾਰਚ ਵਿੱਚ ਹਿੱਸਾ ਲਿਆ ਸੀ। ਸੋਨੀਆ ਗਾਂਧੀ ਆਪਣੇ ਬੇਟੇ ਰਾਹੁਲ ਗਾਂਧੀ ਅਤੇ ਬੇਟੀ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਕੁਝ ਮਿੰਟਾਂ ਲਈ ਸੈਰ ਕੀਤੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।