ਪੜਚੋਲ ਕਰੋ
Advertisement
ਮੋਦੀ ਦੀ ਵੱਡੀ ਤੋਪ ਰਾਹੁਲ ਗਾਂਧੀ ਨੇ ਸੰਭਾਲੀ
ਨਵੀਂ ਦਿੱਲੀ: ਬੀਜੇਪੀ ਤੋਂ ਮੁਅੱਤਲ ਲੀਡਰ ਕੀਰਤੀ ਆਜ਼ਾਦ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਸਨ। ਕ੍ਰਿਕੇਟਰ ਤੋਂ ਲੀਡਰ ਬਣੇ ਆਜ਼ਾਦ ਨੇ ਟਵਿੱਟਰ ’ਤੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਬੀਜੇਪੀ ਨੇ 2015 ਵਿੱਚ ਆਜ਼ਾਦ ਨੂੰ ਮੁਅੱਤਲ ਕਰ ਦਿੱਤਾ ਸੀ। ਉਹ ਬਿਹਾਰ ਦੇ ਦਰਭੰਗਾ ਤੋਂ ਸੰਸਦ ਮੈਂਬਰ ਹਨ।
ਇਸ ਮੌਕੇ ਆਜ਼ਾਦ ਨੇ ਟਵੀਟ ਕੀਤਾ ਕਿ ਅੱਜ ਸਵੇਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕਾਂਗਰਸ ਦੀ ਮੈਂਬਰਸ਼ਿਪ ਦਵਾਈ। ਆਜ਼ਾਦ ਨੇ ਮਿਥਿਲਾ ਦੀ ਪਰੰਪਰਾ ਵਿੱਚ ਉਨ੍ਹਾਂ ਨੂੰ ਮਖਾਨਾ ਦੀ ਮਾਲਾ, ਪੱਗ ਤੇ ਚਾਦਰ ਨਾਲ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਆਜ਼ਾਦ ਨੇ ਰਾਹੁਲ ਗਾਂਧੀ ਦੀ ਕਾਫੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਦੀ ਕੁਸ਼ਲ ਅਗਵਾਈ ਵਿੱਚ ਕਾਂਗਰਸ ਪਾਰਟੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਰਾਹੁਲ ਗਾਂਧੀ ਦੇ ਅੰਦਰ ਕਾਫੀ ਦਮ ਦਿੱਸਦਾ ਹੈ ਜੋ ਸੱਤਾਧਾਰੀ ਬੀਜੇਪੀ ਲਈ ਖ਼ਤਰੇ ਦੀ ਘੰਟੀ ਹੈ।आज सुबह कांग्रेस के राष्ट्रीय अध्यक्ष श्री @RahulGandhi जी ने मुझे कांग्रेस की सदस्यता ग्रहण कराई मैंने मिथिला की परंपरा में उनको मखाना की माला, पाग, चादर से सम्मानित किया।
— Kirti Azad (@KirtiAzadMP) February 18, 2019
Today in front of Shri Rahul Gandhi I joined the Congress I felicitated him in traditional Mithila style pic.twitter.com/B9DQwCM207
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement