(Source: ECI/ABP News/ABP Majha)
Natwar Singh Passes Away: ਸੀਨੀਅਰ ਕਾਂਗਰਸੀ ਆਗੂ ਨਟਵਰ ਸਿੰਘ ਦਾ ਦੇਹਾਂਤ, ਮਨਮੋਹਨ ਸਰਕਾਰ 'ਚ ਸੀ ਵਿਦੇਸ਼ ਮੰਤਰੀ
ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ (10 ਅਗਸਤ) ਰਾਤ ਨੂੰ ਦੇਹਾਂਤ ਹੋ ਗਿਆ। 93 ਸਾਲਾ ਕੇ. ਨਟਵਰ ਸਿੰਘ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਏ।
ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ (10 ਅਗਸਤ) ਰਾਤ ਨੂੰ ਦੇਹਾਂਤ ਹੋ ਗਿਆ। 93 ਸਾਲਾ ਕੇ. ਨਟਵਰ ਸਿੰਘ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ (11 ਅਗਸਤ) ਨੂੰ ਦਿੱਲੀ 'ਚ ਕੀਤਾ ਜਾਵੇਗਾ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪਿਛਲੇ ਹਫਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦੇ ਦੇਹਾਂਤ ਕਰਕੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟਾਂ ਪੋਸਟ ਕਰ ਰਹੇ ਹਨ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ। ਕਈ ਰਾਜਨੇਤਾਵਾਂ ਨੇ ਵੀ ਉਨ੍ਹਾਂ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਲੋਕ ਉਨ੍ਹਾਂ ਦੇ ਦੇਹਾਂਤ ਨੂੰ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਦੱਸ ਰਹੇ ਹਨ।
ਸਾਲ 2004-05 ਵਿਚ UPA-I ਸਰਕਾਰ ਵਿਚ ਕੇ. ਨਟਵਰ ਸਿੰਘ ਵਿਦੇਸ਼ ਮੰਤਰੀ ਰਹਿ ਚੁੱਕੇ ਹਨ। ਪਾਕਿਸਤਾਨ ਵਿੱਚ ਰਾਜਦੂਤ ਵਜੋਂ ਕੰਮ ਕਰ ਚੁੱਕੇ ਕੇ. ਨਟਵਰ ਸਿੰਘ 1966 ਤੋਂ 1971 ਤੱਕ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਫ਼ਤਰ ਨਾਲ ਵੀ ਜੁੜੇ ਹੋਏ ਸਨ। ਕੁੰਵਰ ਨਟਵਰ ਸਿੰਘ ਨੇ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਅਹੁਦਾ ਸੰਭਾਲਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।