ਪੜਚੋਲ ਕਰੋ
Advertisement
(Source: ECI/ABP News/ABP Majha)
ਸਾਬਕਾ ਮੁੱਖ ਮੰਤਰੀ ਦੀ ਕਾਰ ਦਾ ਐਕਸੀਡੈਂਟ, ਵਾਲ-ਵਾਲ ਬਚੇ
ਓਮ ਪ੍ਰਕਾਸ਼ ਚੌਟਾਲਾ ਆਪਣੇ ਕਾਫਲੇ ਨਾਲ ਗੁਰੂਗ੍ਰਾਮ ਤੋਂ ਇੱਜਰ ਵੱਲ ਕਿਤੇ ਜਾ ਰਹੇ ਸਨ। ਤਾਂ ਐਸਜੀਟੀ ਯੂਨੀਵਰਸਿਟੀ ਕੋਲ ਕੁਝ ਗੱਡੀਆਂ ਦਾ ਐਕਸੀਡੈਂਟ ਹੋ ਗਿਆ।
ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਐਤਵਾਰ ਗੁਰੂਗ੍ਰਾਮ ਜ਼ਿਲ੍ਹੇ 'ਚ ਉਸ ਸਮੇਂ ਵਾਲ-ਵਾਲ ਬਚੇ ਜਦੋਂ ਉਨ੍ਹਾਂ ਦੀ ਗੱਡੀ ਇਕ ਹੋਰ ਕਾਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਗੱਡੀਆਂ ਨੁਕਸਾਨੀਆਂ ਗਈਆਂ। ਗੁਰੂਗ੍ਰਾਮ ਦੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ 86 ਸਾਲਾ ਚੌਟਾਲਾ ਜਿਸ ਸਪੋਰਟਸ ਯੂਟੀਲਿਟੀ ਵਹੀਕਲ (SUV) 'ਚ ਸਫ਼ਰ ਕਰ ਰਹੇ ਸਨ ਉਸ ਦੀ ਇਕ ਹੋਰ ਕਾਰ ਨਾਲ ਟੱਕਰ ਹੋ ਗਈ।
ਓਮ ਪ੍ਰਕਾਸ਼ ਚੌਟਾਲਾ ਆਪਣੇ ਕਾਫਲੇ ਨਾਲ ਗੁਰੂਗ੍ਰਾਮ ਤੋਂ ਇੱਜਰ ਵੱਲ ਕਿਤੇ ਜਾ ਰਹੇ ਸਨ। ਤਾਂ ਐਸਜੀਟੀ ਯੂਨੀਵਰਸਿਟੀ ਕੋਲ ਕੁਝ ਗੱਡੀਆਂ ਦਾ ਐਕਸੀਡੈਂਟ ਹੋ ਗਿਆ। ਹਾਲਾਂਕਿ ਹਾਦਸੇ 'ਚ ਕਿਸੇ ਵਿਅਕਤੀ ਨੂੰ ਗੰਭੀਰ ਸੱਟ ਨਹੀਂ ਲੱਗੀ। ਇਸ ਹਾਦਸੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੂੰ ਤੁਰੰਤ ਦੂਜੀ ਗੱਡੀ 'ਚ ਹੈਲਥ ਚੈਕਅਪ ਲਈ ਮੇਦਾਂਤਾ ਹਸਪਤਾਲ ਲਿਜਾਇਆ ਗਿਆ।
ਓਮ ਪ੍ਰਕਾਸ਼ ਚੌਟਾਲਾ ਡਰਾਇਵਰ ਦੇ ਨਾਲ ਵਾਲੀ ਸੀਟ 'ਤੇ ਬੈਠੇ ਸਨ। ਉਨ੍ਹਾਂ ਹਲਕੀਆਂ ਝਰੀਟਾਂ ਤੋਂ ਇਲਾਵਾ ਕੋਈ ਸੱਟ ਨਹੀਂ ਲੱਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement