Former Haryana Congress leader Ashok Tanwar joins AAP


Ashok Tanwar joins AAP: ਕਾਂਗਰਸ ਦੀ ਹਰਿਆਣਾ ਇਕਾਈ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ (Ashok Tanwar) ਆਮ ਆਦਮੀ ਪਾਰਟੀ (AAP) 'ਚ ਸ਼ਾਮਲ ਹੋ ਗਏ ਹਨ। ਉਹ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।


'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਨੇ ਕਿਹਾ, ''ਲੋਕਪ੍ਰਿਯ ਨੇਤਾ ਅਰਵਿੰਦ ਕੇਜਰੀਵਾਲ ਜੀ ਦੀ ਯੋਗ ਅਗਵਾਈ 'ਚ ਲੋਕ ਹਿੱਤ 'ਚ ਕੀਤੇ ਜਾ ਰਹੇ ਕੰਮਾਂ ਨੇ ਮੈਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਪਾਰਟੀ ਲੀਡਰਸ਼ਿਪ ਦੇ ਭਰੋਸੇ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।"


ਹਰਿਆਣਾ ਦੇ ਸਿਰਸਾ ਤੋਂ ਸੰਸਦ ਮੈਂਬਰ ਰਹੇ ਤੰਵਰ ਨੇ ਸਾਲ 2019 ਵਿੱਚ ਕਾਂਗਰਸ ਛੱਡ ਦਿੱਤੀ ਸੀ। ਉਹ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ (HPCC) ਦੇ ਪ੍ਰਧਾਨ ਸੀ। ਉਨ੍ਹਾਂ ਨੇ ਭਾਰਤੀ ਯੂਥ ਕਾਂਗਰਸ ਤੇ ਕਾਂਗਰਸ ਦੇ ਵਿਦਿਆਰਥੀ ਵਿੰਗ, ਐਨਯੂਐਸਆਈ ਦੇ ਪ੍ਰਧਾਨ ਵਜੋਂ ਵੀ ਸੇਵਾ ਕੀਤੀ। ਬਾਅਦ ਵਿੱਚ ਤੰਵਰ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ (TMC) ਵਿੱਚ ਸ਼ਾਮਲ ਹੋ ਗਏ। ਹੁਣ ਤੰਵਰ 'ਆਪ' 'ਚ ਸ਼ਾਮਲ ਹੋ ਗਏ ਹਨ।




ਅਸ਼ੋਕ ਤੰਵਰ ਦੇ 'ਆਪ' 'ਚ ਸ਼ਾਮਲ ਹੋਣ ਨੂੰ ਪਾਰਟੀ ਦੀ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਪਾਰਟੀ 2024 'ਚ ਹਰਿਆਣਾ 'ਚ ਪ੍ਰਸਤਾਵਿਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਪਣਾ ਆਧਾਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹਰਿਆਣਾ ਵਿੱਚ ਕਾਂਗਰਸ, ਭਾਜਪਾ ਤੇ ਹੋਰ ਪਾਰਟੀਆਂ ਦੇ ਕਈ ਸਥਾਨਕ ਆਗੂ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।


ਪੰਜਾਬ ''ਆਪ' ਦੀ ਜਿੱਤ ਤੋਂ ਬਾਅਦ ਕਈ ਲੋਕ 'ਆਪ' 'ਚ ਸ਼ਾਮਲ ਹੋ ਗਏ ਹਨ। ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ ਸਾਬਕਾ ਅਧਿਕਾਰੀ ਅਤੇ ਬੰਗਲੌਰ ਦੇ ਰਹਿਣ ਵਾਲੇ ਬੀ ਭਾਸਕਰ ਰਾਓ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਰਨਾਟਕ ਕੇਡਰ ਦੇ 1990 ਬੈਚ ਦੇ ਰਾਓ ਨੇ 32 ਸਾਲਾਂ ਤੱਕ ਪੁਲਿਸ ਫੋਰਸ ਵਿੱਚ ਸੇਵਾ ਕੀਤੀ ਹੈ। 'ਆਪ' ਦੇ ਸੀਨੀਅਰ ਨੇਤਾ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਓ ਦਾ ਪਾਰਟੀ 'ਚ ਸਵਾਗਤ ਕੀਤਾ।


ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਜ ਸਭਾ 'ਚ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ