Harbhajan Singh On Manipur Incident: ਸਾਬਕਾ ਭਾਰਤੀ ਸਪਿਨਰ ਗੇਂਦਬਾਜ਼ ਹਰਭਜਨ ਸਿੰਘ ਮਣੀਪੁਰ ਘਟਨਾ 'ਤੇ ਭੜਕਦੇ ਨਜ਼ਰ ਆਏ। ਉਨ੍ਹਾਂ ਨੇ ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਹਾਲ ਹੀ 'ਚ ਮਣੀਪੁਰ ਤੋਂ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ 'ਚ ਕੁਝ ਲੋਕ ਦੋ ਔਰਤਾਂ ਨੂੰ ਨਗਨ ਕਰਕੇ ਲਿਜਾਂਦਿਆਂ ਹੋਇਆਂ ਨਜ਼ਰ ਆ ਰਹੇ ਸਨ। ਮਣੀਪੁਰ 'ਚ ਪਿਛਲੇ ਕੁਝ ਮਹੀਨਿਆਂ ਤੋਂ ਦੋ ਭਾਈਚਾਰਿਆਂ ਵਿਚਾਲੇ ਹਿੰਸਾ ਹੋ ਰਹੀ ਹੈ। ਇਸ ਹਿੰਸਾ ਵਿੱਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਔਰਤਾਂ ਦੀ ਵਾਇਰਲ ਵੀਡੀਓ ਨੂੰ ਲੈ ਕੇ ਇੱਕ ਟਵੀਟ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਇਸ ਟਵੀਟ ਰਾਹੀਂ ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਲਈ ਗੁੱਸਾ ਬਹੁਤ ਛੋਟਾ ਸ਼ਬਦ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, ''ਜੇਕਰ ਮੈਂ ਕਹਾਂ ਕਿ ਮੈਂ ਗੁੱਸੇ 'ਚ ਹਾਂ, ਤਾਂ ਇਹ ਇਕ ਅੰਡਰਸਟੇਟਮੈਂਟ ਹੈ। ਮੈਂ ਗੁੱਸੇ ਨਾਲ ਸੁੰਨ ਹੋ ਗਿਆ ਹਾਂ। ਅੱਜ ਮਣੀਪੁਰ ਵਿੱਚ ਜੋ ਹੋਇਆ ਉਸ ਤੋਂ ਬਾਅਦ ਮੈਂ ਸ਼ਰਮਿੰਦਾ ਹਾਂ।
ਇਹ ਵੀ ਪੜ੍ਹੋ: ਵਿਰਾਟ ਕੋਹਲੀ ਆਪਣਾ 500ਵਾਂ ਕੌਮਾਂਤਰੀ ਮੁਕਾਬਲਾ ਖੇਡਣ ਉੱਤਰੇ ਤਾਂ ਕੋਚ ਰਾਹੁਲ ਦਰਾਵਿੜ ਨੇ ਕਹੀ ਦਿਲ ਨੂੰ ਛੂਹਣ ਵਾਲੀ ਗੱਲ
ਹਰਭਜਨ ਸਿੰਘ ਨੇ ਅੱਗੇ ਲਿਖਦਿਆਂ ਹੋਇਆਂ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ, “ਜੇਕਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਟਘਰੇ ਵਿੱਚ ਨਹੀਂ ਖੜ੍ਹਾ ਕੀਤਾ ਜਾਂਦਾ ਅਤੇ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਂਦੀ, ਤਾਂ ਸਾਨੂੰ ਆਪਣੇ ਆਪ ਨੂੰ ਇਨਸਾਨ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ। ਇਹ ਮੈਨੂੰ ਬਿਮਾਰ ਕਰਦਾ ਹੈ ਕਿ ਇਹ ਇਦਾਂ ਹੋਇਆ ਹੈ। ਹੁਣ ਬਹੁਤ ਹੋ ਗਿਆ, ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।"
ਇਸ ਘਟਨਾ ਤੋਂ ਬਾਅਦ ਪੂਰੇ ਭਾਰਤ 'ਚ ਗੁੱਸਾ ਦੇਖਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਮਣੀਪੁਰ ਪੁਲਿਸ ਨੇ ਦੱਸਿਆ ਕਿ ਥੌਬਲ ਜ਼ਿਲ੍ਹੇ ਦੇ ਨੌਂਗਪੋਕ ਸੇਕਮਾਈ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਲੋਕਾਂ ਦੇ ਖਿਲਾਫ ਅਗਵਾ, ਕਤਲ ਅਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਣੀਪੁਰ 'ਚ ਲੰਬੇ ਸਮੇਂ ਤੋਂ ਜਾਰੀ ਹਿੰਸਾ 'ਚ ਹੁਣ ਤੱਕ 150 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ: IND vs WI: ਰੋਹਿਤ-ਯਸ਼ਸਵੀ ਤੋਂ ਬਾਅਦ ਵਿਰਾਟ ਕੋਹਲੀ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤ ਨੇ ਪਹਿਲੇ ਦਿਨ ਬਣਾਈਆਂ 288 ਦੌੜਾਂ