ਨਵੀਂ ਦਿੱਲੀ: ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਮਰ ਖਾਲਿਦ ਨੂੰ ਯੂਏਪੀਏ ਦੇ ਤਹਿਤ ਦਿੱਲੀ ਦੰਗਿਆਂ ਦੀ ਸਾਜਿਸ਼ ਰਚਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਉਮਰ ਖਾਲਿਦ ਨੂੰ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।


ਅੱਜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼:

ਉਮਰ ਖਾਲਿਦ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਉਣ ਤੋਂ ਪਹਿਲਾਂ ਭੜਕਾਊ ਭਾਸ਼ਣ ਦੇਣ ਦਾ ਇਲਜ਼ਾਮ ਵੀ ਦਿੱਲੀ ਪੁਲਿਸ ਨੇ ਚਾਰਜਸ਼ੀਟ ਵਿੱਚ ਲਾਇਆ ਹੈ। ਇਸ ਤੋਂ ਇਲਾਵਾ ਉਮਰ ਖਾਲਿਦ ਨੂੰ ਕਾਲ ਰਿਕਾਰਡ, ਦਿੱਲੀ ਦੰਗਾ ਦੋਸ਼ੀ ਨਾਲ ਹੋਈਆਂ ਮੁਲਾਕਾਤਾਂ ਦੇ ਸਬੂਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ। ਉਮਰ ਖਾਲਿਦ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

17 ਦਸੰਬਰ ਨੂੰ ਦਾਇਰ ਕੀਤੀ ਜਾ ਸਕਦੀ ਹੈ ਚਾਰਜਸ਼ੀਟ:

ਉਮਰ ਖਾਲਿਦ ਦਾ ਨਾਂ ਦਿੱਲੀ ਦੰਗਿਆਂ ਦੀ ਚਾਰਜਸ਼ੀਟ ਵਿੱਚ ਸ਼ਾਮਲ ਹੈ ਅਤੇ ਦੰਗਿਆਂ ਦੇ ਦੋਸ਼ੀਆਂ ਦੇ ਬਿਆਨਾਂ ਦੇ ਅਧਾਰ ‘ਤੇ ਉਸਦੀ ਭੂਮਿਕਾ ਨੂੰ ਸਪੱਸ਼ਟ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 17 ਸਤੰਬਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਚਾਰਜਸ਼ੀਟ ਪੇਸ਼ ਕਰੇਗੀ ਅਤੇ ਇਸ ਵਿਚ ਉਮਰ ਖਾਲਿਦ ਦੀ ਪੂਰੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਹੁਣ ਤਕ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਦੰਗਿਆਂ ਸਬੰਧੀ ਦੋਸ਼ ਪੱਤਰ ਦਾਇਰ ਨਹੀਂ ਕੀਤਾ ਹੈ।

ਉਮਰ ਖਾਲਿਦ ਨੂੰ 11 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਉਮਰ ਖਾਲਿਦ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਮਰ ਖਾਲਿਦ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯਾਨੀ ਯੂਏਪੀਏ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

ਦਿੱਲੀ ਦੰਗਿਆਂ ਵਿਚ 53 ਲੋਕਾਂ ਦੀ ਮੌਤ ਹੋਈ

ਸੀਏਏ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਫਰਵਰੀ 2020 ਵਿਚ ਦਿੱਲੀ ਦੰਗਿਆਂ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 200 ਦੇ ਕਰੀਬ ਲੋਕ ਜ਼ਖਮੀ ਹੋਏ ਸੀ।

ਕੋਰੋਨਾ ਸੰਕਟ ਦੇ ਵਿਚਕਾਰ ਸੰਸਦ ਦਾ ਮੌਨਸੂਨ ਸੈਸ਼ਨ ਅੱਜ ਤੋਂ, ਸਮਾਜਿਕ ਦੂਰੀਆਂ ਸਣੇ ਵਰਤੀਆਂ ਜਾਣਗੀਆਂ ਖਾਸ ਸਾਵਧਾਨੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904