ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਤੋਂ ਸਾਬਕਾ ਐਮਐਲਏ ਜਰਨੈਲ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਚੋਂ ਬਾਹਰ ਕਰ ਦਿੱਤਾ ਹੈ।ਜਰਨੈਲ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਪੀਏਸੀ ਨੇ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਹੈ।
ਉਨ੍ਹਾਂ ਤੇ ਹਿੰਦੂ ਦੇਵੀ ਦੇਵਤਿਆਂ ਲਈ ਮੰਦਬਾਗੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਖਿਲਾਫ ਇਹ ਐਕਸ਼ਨ ਲਿਆ ਹੈ।ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਰਨੈਲ ਸਿੰਘ ਨੂੰ ਦਿੱਲੀ ਦਾ ਸ਼ੇਰ ਕਹਿੰਦੇ ਸਨ।ਪਰ ਹੁਣ ਸ਼ੇਰ ਦੀ ਇਸ ਹਰਕਤ ਨੂੰ ਬਰਦਾਸ਼ ਨਾ ਕਰਦੇ ਹੋਏ ਪਾਰਟੀ ਨੇ ਉਨ੍ਹਾਂ ਖਿਲਾਫ ਕਾਰਵਾਈ ਕਰ ਦਿੱਤੀ ਹੈ।