ਪੜਚੋਲ ਕਰੋ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

Former MP In Jail: ਪੁਲਿਸ ਵਿਭਾਗ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜੇਲ੍ਹ ਵਿੱਚ ਕੈਦ ਸੰਸਦ ਮੈਂਬਰ ਕੋਲੋਂ ਮੋਬਾਇਲ ਮਿਲਣ ਤੇ ਕਈ ਸਵਾਲ ਉਠਾਏ ਜਾ ਰਹੇ ਹਨ। ਦਰਅਸਲ, ਬੈਂਗਲੁਰੂ ਦੀ ਪਰੱਪਨਾ ਅਗ੍ਰਹਾਰਾ...

Former MP In Jail: ਪੁਲਿਸ ਵਿਭਾਗ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜੇਲ੍ਹ ਵਿੱਚ ਕੈਦ ਸੰਸਦ ਮੈਂਬਰ ਕੋਲੋਂ ਮੋਬਾਇਲ ਮਿਲਣ ਤੇ ਕਈ ਸਵਾਲ ਉਠਾਏ ਜਾ ਰਹੇ ਹਨ। ਦਰਅਸਲ, ਬੈਂਗਲੁਰੂ ਦੀ ਪਰੱਪਨਾ ਅਗ੍ਰਹਾਰਾ ਕੇਂਦਰੀ ਜੇਲ੍ਹ 'ਚ ਕੇਂਦਰੀ ਅਪਰਾਧ ਸ਼ਾਖਾ (ਸੀ.ਸੀ.ਬੀ.) ਵੱਲੋਂ ਛਾਪੇਮਾਰੀ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਬੈਰਕ 'ਚੋਂ ਇਕ ਐਂਡਰਾਇਡ ਮੋਬਾਈਲ ਫੋਨ ਜ਼ਬਤ ਕੀਤਾ ਗਿਆ। ਪੁਲਿਸ ਡਾਇਰੈਕਟਰ ਜਨਰਲ (ਜੇਲ੍ਹਾਂ ਅਤੇ ਸੁਧਾਰ ਸੇਵਾਵਾਂ) ਆਲੋਕ ਕੁਮਾਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

4 ਤੋਂ 5 ਘੰਟੇ ਦੀ ਤਲਾਸ਼ੀ ਮੁਹਿੰਮ

ਕੁਮਾਰ ਨੇ ਕਿਹਾ ਕਿ ਸੀ.ਸੀ.ਬੀ. ਨੇ ਮੰਗਲਵਾਰ ਨੂੰ ਉੱਚ-ਸੁਰੱਖਿਆ ਜੇਲ੍ਹ 'ਚ ਬੰਦ ਹਾਈ-ਪ੍ਰੋਫਾਈਲ ਅਤੇ ਹੋਰ ਕੈਦੀਆਂ ਵਿਰੁੱਧ 4 ਤੋਂ 5 ਘੰਟੇ ਦੀ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਸੀ.ਸੀ.ਬੀ. ਨੇ ਪਰੱਪਨਾ ਅਗ੍ਰਹਾਰਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਕੁਮਾਰ ਨੇ ਕਿਹਾ,"ਸੀ.ਸੀ.ਬੀ. ਨੇ ਮੰਗਲਵਾਰ ਦੁਪਹਿਰ ਨੂੰ ਜੇਲ੍ਹ 'ਚ ਛਾਪਾ ਮਾਰਿਆ। ਪ੍ਰਜਵਲ ਰੇਵੰਨਾ ਦੀ ਬੈਰਕ 'ਚੋਂ ਇਕ ਐਂਡਰਾਇਡ ਫੋਨ ਜ਼ਬਤ ਕੀਤਾ ਗਿਆ।'' ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਨੇ 6 ਅਗਸਤ ਨੂੰ ਰੇਵੰਨਾ ਦੀ ਬੈਰਕ ਦੀ ਵੀ ਤਲਾਸ਼ੀ ਲਈ ਸੀ, ਪਰ ਉਸ ਸਮੇਂ ਉੱਥੇ ਕੋਈ ਵੀ ਪਾਬੰਦੀਸ਼ੁਦਾ ਸਮਾਨ ਨਹੀਂ ਮਿਲਿਆ ਸੀ।

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕੁਮਾਰ ਨੇ ਕਿਹਾ ਕਿ ਪੁਲਿਸ ਡਾਇਰੈਕਟਰ ਜਨਰਲ (ਦੱਖਣ) ਦੀ ਰਿਪੋਰਟ ਦੇ ਆਧਾਰ 'ਤੇ ਸਹਾਇਕ ਸੁਪਰਡੈਂਟ ਇਰਾਨਾ ਰੰਗਾਪੁਰ ਨੂੰ ਡਿਊਟੀ 'ਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ ਕਿ ਬੈਂਗਲੁਰੂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ,"ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।" ਕੁਮਾਰ ਨੇ ਕਿਹਾ ਕਿ 11 ਅਗਸਤ ਨੂੰ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਹੋਰ ਪਾਬੰਦੀਸ਼ੁਦਾ ਚੀਜ਼ ਨਹੀਂ ਮਿਲੀ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ ਅਤੇ ਜਨਤਾ ਦਲ (ਸੈਕੂਲਰ) ਦੇ ਨੇਤਾ ਐੱਚ.ਡੀ. ਰੇਵੰਨਾ ਦੇ ਪੁੱਤਰ ਪ੍ਰਜਵਲ ਰੇਵੰਨਾ ਨੇ 2019 ਤੋਂ 2024 ਤੱਕ ਲੋਕ ਸਭਾ 'ਚ ਹਸਨ ਦਾ ਪ੍ਰਤੀਨਿਧੀਤੱਵ ਕੀਤਾ। 

ਪ੍ਰਜਵਲ ਨੂੰ ਮਈ 2024 'ਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਜਬਰ ਜ਼ਿਨਾਹ ਦੇ ਇਕ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ। ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ ਅਗਸਤ 2025 'ਚ ਪ੍ਰਜਵਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਿਸ ਤੋਂ ਬਾਅਦ ਉਸ ਨੂੰ ਪਰੱਪਨਾ ਅਗਰਹਾਰਾ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ।

Advertisement

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget