ਫਿਰਕੂ ਹਿੰਸਾ ਨੂੰ ਖ਼ਤਮ ਕਰਨ ਸਕਦਾ ਬਾਬੇ ਨਾਨਕ ਦਾ ਸੰਦੇਸ਼: ਡਾ. ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਬੁੱਧਵਾਰ ਨੂੰ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਇੱਕ ਪਰਮਾਤਮਾ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼' ਇਸ ਨੂੰ ਖਤਮ ਕਰਨ ਦਾ ਰਸਤਾ ਵਿਖਾ ਸਕਦਾ ਹੈ।
ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਬੁੱਧਵਾਰ ਨੂੰ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਇੱਕ ਪਰਮਾਤਮਾ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼' ਇਸ ਨੂੰ ਖਤਮ ਕਰਨ ਦਾ ਰਸਤਾ ਵਿਖਾ ਸਕਦਾ ਹੈ। ਉਨ੍ਹਾਂ ਇੱਕ ਬਰਾਬਰ ਸਮਾਜ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਦੂਜੇ ਨੂੰ ਪਿਆਰ ਤੇ ਸਤਿਕਾਰ ਦੇ ਸੰਦੇਸ਼ ਨੂੰ ਅੱਗੇ ਤੋਰਨ ਦੀ ਅਪੀਲ ਕੀਤੀ।
ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸ਼ਾਂਤੀ ਤੇ ਸਦਭਾਵਨਾ ਨੂੰ ਇਕਮਾਤਰ ਤਰੀਕਾ ਦੱਸਦਿਆਂ, ਉਨ੍ਹਾਂ ਉਮੀਦ ਜਤਾਈ ਕਿ ਸੰਘਰਸ਼ਾਂ ਦੇ ਟਿਕਾਊ ਹੱਲ ਲਈ ਕਰਤਾਰਪੁਰ ਮਾਡਲ ਨੂੰ ਭਵਿੱਖ ਵਿੱਚ ਵੀ ਦੁਹਰਾਇਆ ਜਾਵੇਗਾ। ਮਨਮੋਹਨ ਸਿੰਘ ਨੇ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਹੋਇਆਂ ਕਿਹਾ, 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਈਸ਼ਵਰ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼ ਫਿਰਕੂ ਹਿੰਸਾ ਨੂੰ ਖਤਮ ਕਰਨ ਦਾ ਰਸਤਾ ਦਿਖਾ ਸਕਦਾ ਹੈ।
ਦਰਅਸਲ ਡਾ. ਮਨਮੋਹਨ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਪੰਜਾਬ ਵਿਧਾਨ ਸਭਾ ਦੇ ਯਾਦਗਾਰੀ ਸੈਸ਼ਨ ਪੁੱਜੇ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ, 'ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਹੈ। ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਨੂੰ ਕਿਵੇਂ ਜ਼ਿੰਦਾ ਰੱਖਾਂਗੇ ਜਦੋਂ ਉਨ੍ਹਾਂ ਦੀ ਜਵਾਨੀ ਨਸ਼ਿਆਂ ਦੀ ਆਦੀ ਹੋ ਜਾਵੇਗੀ, ਪਾਣੀ ਜ਼ਹਿਰੀਲਾ ਹੋ ਜਾਵੇਗਾ ਅਤੇ ਔਰਤਾਂ ਦਾ ਨਿਰਾਦਰ ਹੋਵੇਗਾ। ਉਨ੍ਹਾਂ ਦੀ 550ਵੀਂ ਜੈਯੰਤੀ 'ਤੇ ਇਹ ਸਭ ਤੋਂ ਮਹੱਤਵਪੂਰਨ ਸਵਾਲ ਹੈ।'