ਪਟਨਾ: ਕੇਂਦਰੀ ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ ਨੇ ਐਤਵਾਰ ਨੂੰ ਕਿਹਾ ਕਿ ਆਯੂਸ਼ ਮੰਤਰਾਲਾ ਗਊ ਮੂਤਰ ਬਾਰੇ ਖੋਜ ਕਰ ਰਿਹਾ ਹੈ। ਗਊ ਮੂਤਰ ਵਿੱਚ ਕੈਂਸਰ ਸਮੇਤ ਕਈ ਰੋਗਾਂ ਨੂੰ ਦੂਰ ਕਰਨ ਦੀ ਸਮਰਥਾ ਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਵੀ ਦਵਾਈ ਦੇ ਤੌਰ 'ਤੇ ਇਸ ਦਾ ਇਸਤੇਮਾਲ ਕਰਦੇ ਸੀ। ਇੱਥੇ ਵਿਸ਼ਵ ਫਿਜ਼ੀਓਥੈਰੇਪਿਸਟ ਦਿਵਸ 'ਤੇ ਕਰਾਏ ਇੱਕ ਸਮਾਗਮ ਦੌਰਾਨ ਉਨ੍ਹਾਂ ਇਹ ਦਾਅਵਾ ਕੀਤਾ।
ਚੌਬੇ ਨੇ ਕਿਹਾ ਕਿ ਕਈ ਵਾਰ ਲੋਕ ਆਪਣੀਆਂ ਬਿਮਾਰੀਆਂ ਦੇ ਇਲਾਜ਼ ਲਈ ਗਊ ਮੂਤਰ ਪੀਂਦੇ ਹਨ। ਸਾਨੂੰ ਇਸ 'ਤੇ ਵੱਧ ਤੋਂ ਵੱਧ ਖੋਜ ਦੀ ਲੋੜ ਹੈ। ਗਊ ਮੂਤਰ ਕਈ ਕਿਸਮਾਂ ਦੀਆਂ ਦਵਾਈਆਂ ਵਿੱਚ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗਊਆਂ ਦੀ ਸੰਭਾਲ ਲਈ ਵੀ ਕੰਮ ਕਰ ਰਹੀ ਹੈ।
ਸ਼ੂਗਰ ਤੇ ਕੈਂਸਰ ਵਰਗੀਆਂ ਬਿਮਾਰੀਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਚੌਬੇ ਨੇ ਕਿਹਾ ਕਿ ਇਹ ਪੂਰੀ ਦੁਨੀਆ ਲਈ ਚੁਣੌਤੀ ਹੈ। ਅਸੀਂ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਦਾਅਵਾ ਨਹੀਂ ਕਰ ਸਕਦੇ, ਪਰ ਇਸ ਨੂੰ ਨਿਯੰਤਰਿਤ ਕੀਤਾ ਜਾ ਸਕਦਾ ਹੈ। ਇਸ ਦੇ ਲਈ, ਕੇਂਦਰ ਸਰਕਾਰ ਨੇ 2030 ਤਕ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰਾਲਾ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਕੈਂਸਰ ਦੇ ਇਲਾਜ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਿਹਾ ਹੈ।