ਪੜਚੋਲ ਕਰੋ
(Source: ECI/ABP News)
ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਨੇ ਰੱਖੀ ਕਸੂਤੀ ਮੰਗ
![ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਨੇ ਰੱਖੀ ਕਸੂਤੀ ਮੰਗ former president pranab mukherjee advocates raising seats in parliament ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਨੇ ਰੱਖੀ ਕਸੂਤੀ ਮੰਗ](https://static.abplive.com/wp-content/uploads/sites/5/2019/02/16151904/pranab-mukherjee.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਤੇ ਭਾਰਤ ਰਤਨ ਹਾਸਲ ਕਰਨ ਵਾਲੇ ਪ੍ਰਣਬ ਮੁਖਰਜੀ ਨੇ ਵੋਟਰਾਂ ਦੀ ਗਿਣਤੀ ਨੂੰ ਵੇਖਦਿਆਂ ਸੰਸਦ ਵਿੱਚ ਸੀਟਾਂ ਵਧਾਉਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਭ ਤੋਂ ਜ਼ਿਆਦਾ ਲੋਕਤੰਤਰਿਕ ਸੰਸਥਾਵਾਂ ਨੂੰ ‘ਸਹੀ ਸ਼ਬਦਾਂ ਵਿੱਚ ਪ੍ਰਤੀਨਿਧੀਵਾਦੀ’ ਬਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 1977 ਤੋਂ ਇਹ ਗਿਣਤੀ ਵਧਾਈ ਨਹੀਂ ਗਈ।
ਦਿੱਲੀ ਦੇ ਵਿਗਿਆਨ ਭਵਨ ਵਿੱਚ ਸਭਾ ਨੂੰ ਸੰਬੋਧਨ ਕਰਦਿਆਂ ਮੁਖਰਜੀ ਨੇ ਸੰਸਦੀ ਵਿਵਸਥਾ ਵਿੱਚ ਆਉਣ ਵਾਲੀਆਂ ਕੁਝ ਹੋਰ ਸਮੱਸਿਆਵਾਂ ਵੱਲ ਵੀ ਧਿਆਨ ਖਿੱਚਿਆ। ਉਨ੍ਹਾਂ ਕਿਹਾ ਕਿ ਵਧਦੇ ਵੋਟਰਾਂ ਦੀ ਗਿਣਤੀ ਦੇ ਹਿਸਾਬ ਨਾਲ ਪ੍ਰਤੀਨਿਧੀਆਂ ਦੀ ਗਿਣਤੀ ਨਾ ਵਧ ਪਾਉਣਾ ਚਿੰਤਾ ਦਾ ਵਿਸ਼ਾ ਹੈ।
ਦੱਸ ਦੇਈਏ ਕਿ ਮੌਜੂਦਾ ਲੋਕ ਸਭਾ ਵਿੱਚ 545 ਸੀਟਾਂ ਹਨ। ਇਨ੍ਹਾਂ ਵਿੱਚੋਂ 543 ਚੁਣੀਆਂ ਗਈਆਂ ਸੀਟਾਂ ਹੁੰਦੀਆਂ ਹਨ ਜਦਕਿ ਦੋ ਸੀਟਾਂ ਰਾਸ਼ਟਰਪਤੀ ਵੱਲੋਂ ਨਾਮਜ਼ਦ ਐਂਗਲੋ-ਇੰਡੀਅਨ ਤਬਕੇ ਲਈ ਰੱਖੀਆਂ ਜਾਂਦੀਆਂ ਹਨ। ਮੁਖਰਜੀ ਨੇ ਕਿਹਾ ਕਿ ਦੇਸ਼ ਦੀਆਂ ਸਭ ਤੋਂ ਵੱਧ ਲੋਕਤੰਤਰਿਕ ਸੰਸਥਾਵਾਂ ਨੂੰ ਜ਼ਿਆਦਾ ਪ੍ਰਤੀਨਿਧੀਆਂ ਵਾਲਾ ਬਣਾਉਣ ਲਈ ਜਨਸੰਖਿਆ ਦੇ ਅਨੁਪਾਤ ਵਿੱਚ ਸੰਸਦ ਦੀਆਂ ਸੀਟਾਂ ਵਧਾਉਣ ਦੀ ਲੋੜ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)