ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ 'ਚ ਅੱਜ ਸਵੇਰੇ ਵੀ ਕੋਈ ਬਦਲਾਅ ਨਹੀਂ ਆਇਆ। ਉਹ ਕੋਮਾ 'ਚ ਹਨ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਉਨ੍ਹਾਂ ਦੇ ਪ੍ਰਮੁੱਖ ਪੈਰਾਮੀਟਰ ਸਥਿਰ ਹਨ ਤੇ ਉਹ ਅਜੇ ਵੀ ਵੈਂਟੀਲੇਟਰ ਸਪੋਰਟ 'ਤੇ ਹਨ।


ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਇਹ ਜਾਣਕਾਰੀ ਦਿੱਤੀ। ਪ੍ਰਣਬ ਮੁਖਰਜੀ ਨੂ 10 ਅਗਸਤ ਨੂੰ ਆਰ.ਆਰ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਤੇ ਉਨ੍ਹਾਂ ਦੀ ਬ੍ਰੇਨ ਸਰਜ਼ਰੀ ਹੋਈ ਸੀ। ਇਸ ਤੋਂ ਪਹਿਲਾਂ ਉਨ੍ਹਾ ਦੇ ਕੋਰੋਨਾ ਪੌਜ਼ੇਟਿਵ ਦੀ ਪੁਸ਼ਟੀ ਹੋਈ ਸੀ।


ਹਾਲ ਹੀ 'ਚ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਦੀ ਸ਼ਿਕਾਇਤ ਵੀ ਹੋਈ ਹੈ। ਡਾਕਟਰਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਵੈਂਟੀਲੇਟਰ ਸਪੋਰਟ 'ਤੇ ਹਨ। ਮਾਹਿਰਾਂ ਦੀ ਟੀਮ ਉਨਾਂ ਦੀ ਦੇਖਰੇਖ ਕਰ ਰਹੀ ਹੈ। ਪ੍ਰਣਮ ਮੁਖਰਜੀ 2012 ਤੋਂ 2017 ਤਕ ਦੇਸ਼ ਦੇ ਰਾਸ਼ਟਰਪਤੀ ਸਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ