ਵੈਂਟੀਲੇਟਰ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੈਨਾ ਦੇ ਹਸਪਤਾਲ 'ਚ ਹੋਈ ਸਰਜ਼ਰੀ
ਏਬੀਪੀ ਸਾਂਝਾ | 12 Aug 2020 03:06 PM (IST)
ਆਰਮੀ ਦੇ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਕਲੌਟ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ 'ਤੇ ਹਨ। ਮੁਖਰਜੀ ਵੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਦੇਸ਼ ਭਰ ਦੇ ਲੋਕ ਉਨ੍ਹਾਂ ਦੀ ਸਿਹਤ 'ਚ ਲਈ ਅਰਦਾਸ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਧੀ ਤੇ ਕਾਂਗਰਸ ਨੇਤਾ ਸ਼੍ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਲਈ ਅਰਦਾਸ ਕਰਦਿਆਂ ਇੱਕ ਸਾਲ ਦੀ ਪੁਰਾਣੀ ਗੱਲ ਨੂੰ ਯਾਦ ਕੀਤਾ। ਸ਼੍ਰਮਿਸ਼ਠਾ ਦਾ ਟਵਿਟਰ: ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਉਨ੍ਹਾਂ ਦੇ ਦਿਮਾਗ 'ਚ ਕਲੌਟ ਹਟਾਉਣ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ਦਿੱਤਾ ਗਿਆ ਹੈ। ਮੁਖਰਜੀ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਵੀ ਪੌਜ਼ੇਟਿਵ ਪਾਏ ਗਏ। ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ (ਆਰਆਰ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਆਰਮੀ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੂਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ 'ਤੇ ਰੱਖਿਆ ਗਿਆ ਹੈ। ਪੁਲਿਸ ਫਾਇਰਿੰਗ 'ਚ ਤਿੰਨ ਮੌਤਾਂ, 50 ਪੁਲਿਸ ਮੁਲਾਜ਼ਮਾਂ ਸਣੇ ਅਨੇਕਾਂ ਜ਼ਖ਼ਮੀ, 110 ਲੋਕ ਗ੍ਰਿਫ਼ਤਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904