ਪੜਚੋਲ ਕਰੋ
ਸੁਪਰੀਮ ਕੋਰਟ ਦੇ ਸਾਬਕਾ ਜੱਜ ਕਾਟਜੂ ਦਾ ਵੱਡਾ ਬਿਆਨ, ਕਿਹਾ, ਕਿਸਾਨ ਨਾ ਮੰਨੇ ਤਾਂ ਗੋਲੀ-ਡੰਡੇ ਚੱਲਣਗੇ
ਸੁਪਰੀਮ ਕੋਰਟ ਦੇ ਸਾਬਕਾ ਜੱਜ ਤੇ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਚੇਅਰਮੈਨ ਜਸਟਿਸ ਮਾਰਕੰਡੇ ਕਾਟਜੂ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਸਾਬਕਾ ਜੱਜ ਤੇ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਚੇਅਰਮੈਨ ਜਸਟਿਸ ਮਾਰਕੰਡੇ ਕਾਟਜੂ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕਾਟਜੂ ਨੇ ਆਪਣੇ ਟਵਿੱਟਰ ਹੈਂਡਲ ਤੇ ਇੱਕ ਯੂਜ਼ਰ ਨੂੰ ਜਵਾਬ ਦਿੰਦੇ ਹੋਏ ਕਿਹਾ, ਸਰਕਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਕੇ ਸਮਝਦਾਰੀ ਨਾਲ ਕੰਮ ਕਰ ਰਹੀ ਹੈ। ਹਾਲੇ ਤੱਕ ਡੰਡਾ ਨਹੀਂ ਚੱਲਿਆ, ਸਿਰਫ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਹੀ ਚੱਲੀਆਂ ਹਨ। ਜੇਕਰ ਕਿਸਾਨਾਂ ਨੇ ਗੱਲਬਾਤ ਨਾ ਮੰਨੀ ਤਾਂ ਗੋਲੀ ਡੰਡੇ ਵੀ ਚੱਲਣਗੇ।
ਦੱਸ ਦੇਈਏ ਕਿ ਕੇਂਦਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ ਲਈ ਕਿਸਾਨਾਂ ਪਿਛਲੇ ਤਿੰਨ ਦਿਨਾਂ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਹਨ। ਕਿਸਾਨ ਕਿਸੇ ਵੀ ਕੀਮਤ ਤੇ ਅੰਦੋਲਨ ਵਾਪਸ ਲੈਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਦਾ ਦਿੱਲੀ ਤੱਕ ਪਹੁੰਚਣ ਦਾ ਸਫ਼ਰ ਵੀ ਕੁਝ ਸੌਖਾ ਨਹੀਂ ਸੀ। ਕਿਸਾਨਾਂ ਨੂੰ ਦਿੱਲੀ ਤੱਕ ਪਹੁੰਚਣ ਲਈ ਪੁਲਿਸ ਦੇ ਵਾਟਰ ਕੈਨਨ ਤੇ ਅੱਥਰੂ ਗੈਸ ਦੇ ਗੋਲਿਆ ਦਾ ਵੀ ਸਾਹਮਣਾ ਕਰਨਾ ਪਿਆ ਸੀ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਉਹ ਸੜਕਾਂ ਤੇ ਪ੍ਰਦਰਸ਼ਨ ਕਰਨ ਦੀ ਬਜਾਏ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਬੈਠ ਜਾਣ ਜਿਸ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਏਗੀ ਪਰ ਕਿਸਾਨਾਂ ਨੇ ਕੇਂਦਰ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ ਤੇ ਉਹ ਦਿੱਲੀ ਦੇ ਜੰਤਰ ਮੰਤਰ ਵਿੱਚ ਹੀ ਧਰਨਾ ਮੱਲਣਾ ਚਾਹੁੰਦੇ ਹਨ।बातचीत का निमंत्रण देकर सरकार विवेक से काम कर रही है I अभी तक डंडा नहीं चला सिर्फ अश्रु गैस और वाटर केनन I अगर किसानों ने बातचीत न मानी तो गोली डंडा भी चलेगा
— Markandey Katju (@mkatju) November 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















