ਦੱਸ ਦੇਈਏ ਕਿ ਕੇਂਦਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ ਲਈ ਕਿਸਾਨਾਂ ਪਿਛਲੇ ਤਿੰਨ ਦਿਨਾਂ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਹਨ। ਕਿਸਾਨ ਕਿਸੇ ਵੀ ਕੀਮਤ ਤੇ ਅੰਦੋਲਨ ਵਾਪਸ ਲੈਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਦਾ ਦਿੱਲੀ ਤੱਕ ਪਹੁੰਚਣ ਦਾ ਸਫ਼ਰ ਵੀ ਕੁਝ ਸੌਖਾ ਨਹੀਂ ਸੀ। ਕਿਸਾਨਾਂ ਨੂੰ ਦਿੱਲੀ ਤੱਕ ਪਹੁੰਚਣ ਲਈ ਪੁਲਿਸ ਦੇ ਵਾਟਰ ਕੈਨਨ ਤੇ ਅੱਥਰੂ ਗੈਸ ਦੇ ਗੋਲਿਆ ਦਾ ਵੀ ਸਾਹਮਣਾ ਕਰਨਾ ਪਿਆ ਸੀ।
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਉਹ ਸੜਕਾਂ ਤੇ ਪ੍ਰਦਰਸ਼ਨ ਕਰਨ ਦੀ ਬਜਾਏ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਬੈਠ ਜਾਣ ਜਿਸ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਏਗੀ ਪਰ ਕਿਸਾਨਾਂ ਨੇ ਕੇਂਦਰ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ ਤੇ ਉਹ ਦਿੱਲੀ ਦੇ ਜੰਤਰ ਮੰਤਰ ਵਿੱਚ ਹੀ ਧਰਨਾ ਮੱਲਣਾ ਚਾਹੁੰਦੇ ਹਨ।