Biplab Deb : ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਅਤੇ ਹਰਿਆਣਾ ਭਾਜਪਾ ਦੇ ਇੰਚਾਰਜ ਬਿਪਲਬ ਦੇਵ ਦੀ ਗੱਡੀ ਪਾਣੀਪਤ 'ਚ ਹਾਦਸਾਗ੍ਰਸਤ ਹੋ ਗਈ। ਗਨੀਮਤ ਰਹੀ ਕਿ ਸਾਬਕਾ ਮੁੱਖ ਮੰਤਰੀ ਬਿਪਲਬ ਦੇਵ ਵਾਲ-ਵਾਲ ਬਚ ਗਏ। ਇਹ ਹਾਦਸਾ ਪਾਣੀਪਤ ਦੇ ਜੀਟੀ ਰੋਡ 'ਤੇ ਵਾਪਰਿਆ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹਰਿਆਣਾ ਭਾਜਪਾ ਦੇ ਇੰਚਾਰਜ ਦਿੱਲੀ ਤੋਂ ਚੰਡੀਗੜ੍ਹ ਜਾ ਰਹੇ ਸਨ।