ਉੱਤਰਾਖੰਡ ਦੇ ਸਾਬਕਾ CM ਦੀ ਕਾਰ ਦਾ ਹੋਇਆ ਐਕਸੀਡੈਂਟ, ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਵਾਪਰਿਆ ਹਾਦਸਾ
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦਾ ਸ਼ਨੀਵਾਰ ਯਾਨੀਕਿ 18 ਅਕਤੂਬਰ ਨੂੰ ਕਾਰ ਹਾਦਸਾ ਹੋ ਗਿਆ। ਇਹ ਹਾਦਸਾ ਦਿੱਲੀ-ਦੇਹਰਾਦੂਨ ਹਾਈਵੇਅ ’ਤੇ ਵਾਪਰਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਦੀ ਗੱਡੀ ਦੁਰਘਟਨਾਗ੍ਰਸਤ ਹੋ ਗਈ,

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦਾ ਸ਼ਨੀਵਾਰ ਯਾਨੀਕਿ 18 ਅਕਤੂਬਰ ਨੂੰ ਕਾਰ ਹਾਦਸਾ ਹੋ ਗਿਆ। ਇਹ ਹਾਦਸਾ ਦਿੱਲੀ-ਦੇਹਰਾਦੂਨ ਹਾਈਵੇਅ ’ਤੇ ਵਾਪਰਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਦੀ ਗੱਡੀ ਦੁਰਘਟਨਾਗ੍ਰਸਤ ਹੋ ਗਈ, ਪਰ ਰਾਹਤ ਦੀ ਗੱਲ ਇਹ ਰਹੀ ਕਿ ਹਰੀਸ਼ ਰਾਵਤ ਇਸ ਹਾਦਸੇ ਵਿੱਚ ਸੁਰੱਖਿਅਤ ਰਹੇ। ਤੁਰੰਤ ਹੀ ਉਨ੍ਹਾਂ ਨੂੰ ਦੂਜੀ ਗੱਡੀ ਵਿੱਚ ਬਠਾ ਕੇ ਸੁਰੱਖਿਅਤ ਢੰਗ ਨਾਲ ਰਵਾਨਾ ਕੀਤਾ ਗਿਆ।
ਸਾਬਕਾ ਸੀਐੱਮ ਨੇ ਪੋਸਟ ਪਾ ਆਖੀ ਇਹ ਗੱਲ....
ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੇ ਤੁਰੰਤ ਬਾਅਦ ਹਰੀਸ਼ ਰਾਵਤ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ। ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਣੂ ਕਰਵਾਇਆ ਕਿ ਇਹ ਹਾਦਸਾ ਐਮ.ਆਈ.ਈ.ਟੀ. ਕਾਲਜ ਦੇ ਨੇੜੇ ਵਾਹਨਾਂ ਦੀ ਆਪਸੀ ਟੱਕਰ ਕਾਰਨ ਵਾਪਰਿਆ। ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਉਹ ਪੂਰੀ ਤਰ੍ਹਾਂ ਠੀਕ ਹਨ ਅਤੇ ਕਿਸੇ ਚਿੰਤਾ ਦੀ ਗੱਲ ਨਹੀਂ ਹੈ। ਹਾਦਸੇ ਦੇ ਬਾਵਜੂਦ, ਹਰੀਸ਼ ਰਾਵਤ ਵਾਲ-ਵਾਲ ਬਚ ਗਏ, ਅਤੇ ਉਹਨਾਂ ਦੀ ਸਿਹਤ ਹਾਲੇ ਸਥਿਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਹਰੀਸ਼ ਰਾਵਤ ਦੇ ਨਾਲ ਮੌਕੇ ’ਤੇ ਮੌਜੂਦ ਇੱਕ ਪੁਲਿਸਕਰਮੀ ਜ਼ਖ਼ਮੀ ਹੋਇਆ ਸੀ। ਜ਼ਖ਼ਮੀ ਪੁਲਿਸਕਰਮੀ ਦੀ ਪਛਾਣ ਰਾਜਵੀਰ ਦੇ ਤੌਰ ’ਤੇ ਕੀਤੀ ਗਈ ਹੈ, ਜਿਸ ਨੂੰ ਤੁਰੰਤ ਨੇੜਲੇ ਰੀਟਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੌਰਾਨ ਹਰੀਸ਼ ਰਾਵਤ ਦੇ ਸਿਰ ’ਚ ਵੀ ਹਲਕੀ ਸੱਟ ਆਈ ਹੈ। ਉਹ ਡ੍ਰਾਈਵਰ ਦੇ ਨਾਲ ਵਾਲੀ ਸੀਟ ’ਤੇ ਬੈਠੇ ਹੋਏ ਸਨ ਅਤੇ ਸੀਟਬੈਲਟ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਵੱਧ ਸੱਟ ਨਹੀਂ ਆਈ। ਹਾਦਸੇ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਰੀਸ਼ ਰਾਵਤ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















