ਰਾਜਸਥਾਨ ਵਿਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਥੇ ਹਾਦਸੇ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਪਰਿਵਾਰ ਆਪਣੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਤੋਂ ਪਰਤ ਰਿਹਾ ਸੀ। ਸੂਬੇ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ ਐਕਸਪ੍ਰੈਸ ਹਾਈਵੇਅ ਉੱਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਕਾਰ ਇੱਕ ਟਰੱਕ ਨਾਲ ਟਕਰਾ ਗਈ।
ਇਸ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਛੇ ਗੰਭੀਰ ਜ਼ਖ਼ਮੀ ਹੋ ਗਏ। ਚਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹੈੱਡਕੁਆਰਟਰ ਦੇ ਜਨਰਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖ਼ਮੀਆਂ ਨੂੰ ਵੀ ਜਨਰਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚੋਂ ਇਕ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ।
ਇਕੋ ਪਰਿਵਾਰ ਦੇ ਚਾਰ ਜੀਆਂ ਦੇ ਮੌਤਡਿਪਟੀ ਸੁਪਰਡੈਂਟ ਆਫ ਪੁਲਿਸ ਹੇਮੇਂਦਰ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਦੇ ਵਿਕਰਮਗੜ੍ਹ ਦੇ ਵਸਨੀਕ ਹਨ ਅਤੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਇਹ ਲੋਕ ਬਦਰੀ ਵਿਸ਼ਾਲ ਗਏ ਸਨ। ਬਦਰੀ ਵਿਸ਼ਾਲ ਵਿਚ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ ਕੀਤਾ ਗਿਆ। ਉੱਥੇ ਭਾਗਵਤ ਕਥਾ ਸੁਣਦੇ ਹੋਏ ਪਰਿਵਾਰ ਦੀ ਇੱਕ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਮ੍ਰਿਤਕ ਔਰਤ ਦੀ ਲਾਸ਼ ਨੂੰ ਅੰਤਿਮ ਸੰਸਕਾਰ ਕਰਨ ਲਈ ਰਿਸ਼ੀਕੇਸ਼ ਲੈ ਗਏ। ਔਰਤ ਦਾ ਰਸਮੀ ਤੌਰ ‘ਤੇ ਰਿਸ਼ੀਕੇਸ਼ ‘ਚ ਅੰਤਿਮ ਸੰਸਕਾਰ ਕੀਤਾ ਗਿਆ।
ਕਾਰ ਚਾਲਕ ਨੂੰ ਨੀਂਦ ਆ ਗਈਇਸ ਤੋਂ ਬਾਅਦ ਇਹ ਲੋਕ ਆਪਣੇ ਘਰਾਂ ਨੂੰ ਪਰਤਣ ਲਈ ਰਵਾਨਾ ਹੋ ਗਏ। ਇਸੇ ਦੌਰਾਨ ਅੱਜ ਸਵੇਰੇ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਭਗਵਤਗੜ੍ਹ ਨੇੜੇ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਪੁਲਿਸ ਮੁਤਾਬਕ ਪਹਿਲੀ ਨਜ਼ਰੇ ਇਹ ਲੱਗ ਰਿਹਾ ਹੈ ਕਿ ਕਾਰ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਆ ਗਈ ਸੀ। ਇਸ ਕਾਰਨ ਕਾਰ ਟਰੱਕ ਨਾਲ ਜਾ ਟਕਰਾਈ। ਹਾਦਸੇ ਦੌਰਾਨ ਕਾਰ ਟਰੱਕ ਵਿੱਚ ਫਸ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੇ ਡਰਦੇ ਮਾਰੇ ਆਪਣੀ ਰਫਤਾਰ ਵਧਾ ਦਿੱਤੀ। ਇਸ ਕਾਰਨ ਕਾਰ ਟਰੱਕ ਵਿੱਚ ਫਸ ਗਈ ਅਤੇ 1 ਕਿਲੋਮੀਟਰ ਤੱਕ ਘਸੀਟੀ ਗਿਆ।
ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਣ ਉਤੇ ਐਕਸਪ੍ਰੈਸ ਹਾਈਵੇਅ ਐਂਬੂਲੈਂਸ ਰਾਹੀਂ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਜਨਰਲ ਹਸਪਤਾਲ ਪਹੁੰਚਾਇਆ ਗਿਆ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਰਾਜਨ, ਮੋਨਿਕਾ, ਰੇਖਾ ਅਤੇ ਧਾਪੂ ਪ੍ਰਜਾਪਤ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਜ਼ਖ਼ਮੀਆਂ ਵਿੱਚ ਪਾਇਲ ਪ੍ਰਜਾਪਤ, ਬੁਲਬੁਲ ਪ੍ਰਜਾਪਤ, ਜੋਤੀ ਪ੍ਰਜਾਪਤ, ਕ੍ਰਿਸ਼ਨਾ ਪ੍ਰਜਾਪਤ, ਸ਼ਕੀਲ ਖਾਨ ਅਤੇ ਇੱਕ ਮਾਸੂਮ ਬੱਚੀ ਅਨੀਤਾ ਸ਼ਾਮਲ ਹਨ।