Four Army jawans killed : ਵੀਰਵਾਰ ਨੂੰ ਫੌਜ ਦੀ ਗੱਡੀ ਨੂੰ ਅੱਗ ਲੱਗਣ ਕਾਰਨ ਚਾਰ ਜਵਾਨ ਸ਼ਹੀਦ ਹੋ ਗਏ ਸਨ। ਇਹ ਘਟਨਾ ਜੰਮੂ-ਕਸ਼ਮੀਰ ਦੇ ਪੁੰਛ ਦੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਭਟਾਟੂਰੀਆ ਇਲਾਕੇ 'ਚ ਵਾਪਰਿਆ ਹੈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਭਾਰਤੀ ਫੌਜ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਨੂੰ ਲੈ ਕੇ ਫੌਜ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ
ਅਚਾਨਕ ਲੱਗੀ ਅੱਗ
ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫੌਜ ਦੀ ਗੱਡੀ ਭਾਟਾ ਧੂੜੀਆ ਇਲਾਕੇ ਵਿੱਚੋਂ ਲੰਘ ਰਹੀ ਸੀ। ਸੂਤਰਾਂ ਮੁਤਾਬਕ ਅਚਾਨਕ ਅਸਮਾਨੀ ਬਿਜਲੀ ਡਿੱਗੀ ਅਤੇ ਗੱਡੀ ਨੂੰ ਅੱਗ ਲੱਗ ਗਈ। ਦੱਸਿਆ ਗਿਆ ਹੈ ਕਿ ਜਿਸ ਸਥਾਨ 'ਤੇ ਇਹ ਹਾਦਸਾ ਹੋਇਆ ਹੈ, ਉਹ ਪੁੰਛ ਜ਼ਿਲ੍ਹੇ ਤੋਂ ਕਰੀਬ 90 ਕਿਲੋਮੀਟਰ ਦੂਰ ਹੈ।
ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
ਸੂਤਰਾਂ ਦੀ ਮੰਨੀਏ ਤਾਂ ਇਹ ਅੱਗ ਬਿਜਲੀ ਕਾਰਨ ਲੱਗੀ ਹੋ ਸਕਦੀ ਹੈ, ਹਾਲਾਂਕਿ ਸਹੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਫਿਲਹਾਲ ਇਸ ਹਾਦਸੇ 'ਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਨੂੰ ਲੈ ਕੇ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਫੌਜ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਪੀਆਰਓ ਡਿਫੈਂਸ ਜੰਮੂ ਨੇ ਦੱਸਿਆ ਕਿ ਪੁੰਛ ਜ਼ਿਲੇ 'ਚ ਫੌਜ ਦੇ ਇਕ ਟਰੱਕ 'ਚ ਅੱਗ ਲੱਗਣ ਕਾਰਨ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਇਹ ਘਟਨਾ ਭਾਟਾ ਧੂਰੀਆਂ ਇਲਾਕੇ 'ਚ ਹਾਈਵੇਅ 'ਤੇ ਵਾਪਰੀ ਹੈ। ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਇਸ ਘਟਨਾ ਬਾਰੇ ਰੱਖਿਆ ਮੰਤਰੀ ਰਾਜਨਾਥ ਨੂੰ ਜਾਣਕਾਰੀ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।