ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਧਵ ਸਿੰਘ ਸੋਲੰਕੀ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ, "ਮਾਧਵ ਸਿੰਘ ਸੋਲੰਕੀ ਜੀ ਇਕ ਸ਼ਕਤੀਸ਼ਾਲੀ ਨੇਤਾ ਸਨ ਜਿਨ੍ਹਾਂ ਨੇ ਦਹਾਕਿਆਂ ਤੋਂ ਗੁਜਰਾਤ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂਨੂੰ ਸਮਾਜ ਪ੍ਰਤੀ ਸੇਵਾ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਉਨ੍ਹਾਂ ਦੇ ਬੇਟੇ ਭਰਤ ਸੋਲੰਕੀ ਨਾਲ ਗੱਲਬਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਓਮ ਸ਼ਾਂਤੀ"
ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀ ਪਾਰਟੀ ਦੇ ਦਿੱਗਜ ਨੇਤਾ ਦੇ ਦੇਹਾਂਤ ‘ਤੇ ਸੋਗ ਜ਼ਾਹਰ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ, "ਮਾਧਵ ਸਿੰਘ ਸੋਲੰਕੀ ਦੀ ਮੌਤ ਤੋਂ ਮੈਂ ਦੁਖੀ ਹਾਂ। ਉਨ੍ਹਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਨਿਆਂ ਨੂੰ ਉਤਸ਼ਾਹਤ ਕਰਨ ਵਿੱਚ ਪਾਏ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਸਦੇ ਪਰਿਵਾਰ ਅਤੇ ਦੋਸਤਾਂ ਨਾਲ ਤਹਿ ਦਿਲੋਂ ਸ਼ੋਕ"