ਮੁੰਬਈ: ਮੁੰਬਈ ਪੁਲਿਸ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਖਿਲਾਫ ਇੱਕ ਹੋਰ ਐਫਆਈਆਰ ਦਰਜ ਕੀਤੀ ਹੈ।ਤਾਜ਼ਾ ਐਫਆਈਆਰ ਮਹਿਲਾ ਪੁਲਿਸ ਨਾਲ ਬਦਸਲੂਕੀ ਕਰਨ ਸਬੰਧੀ ਦਰਜ ਕੀਤੀ ਗਈ ਹੈ ਜੋ ਬੁੱਧਵਾਰ ਸਵੇਰੇ ਪੁਲਿਸ ਪਾਰਟੀ ਨਾਲ ਅਰਨਬ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਸੀ। ਗੋਸਵਾਮੀ ਅਤੇ ਉਸ ਦੀ ਪਤਨੀ ਖਿਲਾਫ ਗ੍ਰਿਫਤਾਰ ਕਰਨ ਆਏ ਪੁਲਿਸ ਅਧਿਕਾਰੀਆਂ ਦਾ ਵਿਰੋਧ ਕਰਨ ਲਈ ਤਾਜ਼ਾ ਮਾਮਲਾ ਦਰਜ ਕਰ ਲਿਆ ਗਿਆ ਹੈ।


ਮੁੰਬਈ ਪੁਲਿਸ ਅਰਨਬ ਗੋਸਵਾਮੀ ਨੂੰ 2018 'ਚ ਇੰਟੀਰੀਅਰ ਡਿਜ਼ਾਇਨਰ ਅਨਵੇ ਨਾਇਕ ਤੇ ਉਸ ਦੀ ਮਾਂ ਕੁਮੁਦ ਨਾਇਕ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰ ਕਰਨ ਪਹੁੰਚੀ ਸੀ।ਇਸ ਦੌਰਾਨ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਸੀ। ਜਿਸ 'ਚ ਅਨਵੇ ਨਾਇਕ ਨੇ ਲਿਖਿਆ ਸੀ ਅਰਨਬ ਗੋਸਵਾਮੀ ਸਮੇਤ ਦੋ ਹੋਰਾਂ ਨੇ 5.40 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ ਸੀ ਜਿਸ ਕਾਰਨ ਉਹ ਵਿੱਤੀ ਪਰੇਸ਼ਾਨੀ 'ਚੋਂ ਗੁਜ਼ਰ ਰਿਹਾ ਸੀ।ਅਰਨਬ ਗੋਸਵਾਮੀ ਖਿਲਾਫ ਇਹ ਐਕਸ਼ਨ ਉਸ ਵੇਲੇ ਲਿਆ ਗਿਆ ਜਦੋਂ ਉਨ੍ਹਾਂ ਖਿਲਾਫ ਟੀਆਰਪੀ ਘੁਟਾਲੇ ਦੀ ਜਾਂਚ ਮੁੰਬਈ 'ਚ ਚੱਲ ਰਹੀ ਹੈ।

ਸਾਲ 2018 'ਚ ਅਲੀਬਾਗ ਪੁਲਿਸ ਨੇ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਸੀ ਜੋ ਬਾਅਦ 2019 'ਚ ਰਾਏਗੜ ਪੁਲਿਸ ਨੇ ਬੰਦ ਕਰ ਦਿੱਤਾ ਸੀ। ਮਈ 2020 'ਚ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਅਨਵੇ ਨਾਇਕ ਦੀ ਧੀ ਅਦਨਿਆ ਨਾਇਕ ਵੱਲੋਂ ਪਹੁੰਚ ਕਰਨ ਤੋਂ ਬਾਅਦ ਇਸ ਮਾਮਲੇ ਦੀ ਨਵੀਂ ਸੀਆਈਡੀ ਜਾਂਚ ਦਾ ਐਲਾਨ ਕੀਤਾ ਸੀ ਤੇ ਕਿਹਾ ਸੀ ਕਿ ਅਲੀਬਾਗ ਪੁਲਿਸ ਨੇ ਅਰਨਬ ਗੋਸਵਾਮੀ ਤੋਂ ਬਕਾਏ ਦੀ ਅਦਾਇਗੀ ਦੀ ਪੜਤਾਲ ਨਹੀਂ ਕੀਤੀ ਸੀ।