ਪੜਚੋਲ ਕਰੋ

ਤਾਜ਼ਾ ਸਰਵੇਖਣ ਨੇ ਉਡਾਈ ਬੀਜੇਪੀ ਦੀ ਨੀਂਦ, 55 ਸੀਟਾਂ ਦਾ ਨੁਕਸਾਨ !

ਨਵੀਂ ਦਿੱਲੀ: ਸਾਲ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਜੁਟ ਗਈਆਂ ਹਨ। ਹੁਣ ਇੱਕ ਅਜਿਹੀ ਖ਼ਬਰ ਆਈ ਹੈ, ਜਿਸ ਨਾਲ ਸੱਤਾਧਿਰ ਬੀਜੇਪੀ ਦੀ ਨੀਂਦ ਉੱਡ ਜਾਵੇਗੀ। ਕਾਰਵੀ ਇਨਸਾਈਟਸ ਤੇ ਇੰਡੀਆ ਟੁਡੇ ਦੇ ਸਰਵੇਖਣ ਮੁਤਾਬਕ ਜੇਕਰ ਹੁਣੇ ਲੋਕ ਸਭਾ ਚੋਣਾਂ ਕਰਵਾਈਆਂ ਜਾਣ ਤਾਂ ਐਨਡੀਏ ਦੀ ਵਾਪਸੀ ਤਾਂ ਦਿੱਸਦੀ ਹੈ ਪਰ ਬੀਜੇਪੀ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ਮਿਲੇਗਾ। ਸਰਵੇਖਣ ਮੁਤਾਬਕ ਲੋਕ ਸਭਾ ਦੀਆਂ ਕੁੱਲ 543 ਸੀਟਾਂ ਵਿੱਚੋਂ ਐਨਡੀਏ ਹਿੱਸੇ 281 ਸੀਟਾਂ ਆ ਸਕਦੀਆਂ ਹਨ, ਜਿਨ੍ਹਾਂ ਵਿੱਚ ਭਾਜਪਾ ਦੀ 245 ਸੀਟਾਂ ਦੀ ਹਿੱਸੇਦਾਰੀ ਹੋਵੇਗੀ। ਇਸ ਤੋਂ ਇਲਾਵਾ ਯੂਪੀਏ 122 ਸੀਟਾਂ ਜਿੱਤ ਸਕਦੀ ਹੈ, ਜਿਸ ਵਿੱਚ 83 ਕਾਂਗਰਸ ਦੀਆਂ ਸ਼ਾਮਲ ਹਨ। ਬਾਕੀ 140 ਸੀਟਾਂ ਹੋਰ ਪਾਰਟੀਆਂ ਤੇ ਆਜ਼ਾਦ ਦੇ ਹਿੱਸੇ ਆਉਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ 'ਏਬੀਪੀ ਨਿਊਜ਼' ਨੇ ਵੀ ਸਰਵੇਖਣ ਕੀਤਾ ਸੀ, ਜਿਸ ਵਿੱਚ ਵੀ ਇਹੋ ਸਾਹਮਣੇ ਆਇਆ ਸੀ ਕਿ ਐਨਡੀਏ ਦੀ ਸਰਕਾਰ ਤਾਂ ਬਣ ਸਕਦੀ ਹੈ ਪਰ ਬੀਜੇਪੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ। ਸਾਲ 2014 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਐਨਡੀਏ ਨੂੰ 55 ਸੀਟਾਂ ਦਾ ਨੁਕਸਾਨ ਹੋ ਸਕਦਾ ਹੈ। ਜੇਕਰ ਉੱਤਰ ਪ੍ਰਦੇਸ਼ ਵਿੱਚ ਮਹਾਂਗਠਬੰਧਨ ਬਣ ਗਿਆ ਤੇ ਬੰਗਾਲ ਵਿੱਚ ਮਮਤਾ ਬੈਨਰਜੀ ਦਾ ਕਾਂਗਰਸ ਨਾਲ ਗਠਜੋੜ ਹੋ ਜਾਂਦਾ ਹੈ ਤਾਂ ਸਿਆਸੀ ਸਮੀਕਰਨ ਐਨਡੀਏ ਦੀ ਖੇਡ ਵਿਗਾੜ ਸਕਦੇ ਹਨ। ਅਜਿਹਾ ਹੋਣ 'ਤੇ ਕਾਰਵੀ ਇਨਸਾਈਟਸ ਤੇ ਇੰਡੀਆ ਟੁਡੇ ਦੇ ਸਰਵੇਖਣ ਮੁਤਾਬਕ ਐਨਡੀਏ ਨੂੰ 228, ਯੂਪੀਏ ਨੂੰ 224 ਤੇ ਹੋਰਾਂ ਨੂੰ 91 ਸੀਟਾਂ ਮਿਲ ਸਕਦੀਆਂ ਹਨ। ਅਜਿਹੇ ਵਿੱਚ ਤ੍ਰਿਸ਼ੰਕੂ ਲੋਕ ਸਭਾ ਦੇ ਆਸਾਰ ਬਣ ਜਾਣਗੇ ਤੇ ਸੱਤਾ ਦੀ ਕੁੰਜੀ ਹੋਰਾਂ ਕੋਲ ਆ ਜਾਵੇਗੀ। ਕੋਈ ਵੀ ਗਠਜੋੜ ਸਰਕਾਰ ਬਣਾ ਸਕਦਾ ਹੈ, ਪਰ ਇਕੱਲੀ ਭਾਜਪਾ ਨੂੰ 80 ਸੀਟਾਂ ਦਾ ਨੁਕਸਾਨ ਹੋਵੇਗਾ। ਇਸ ਸਰਵੇਖਣ ਨੂੰ 97 ਸੰਸਦੀ ਖੇਤਰਾਂ ਦੇ ਵੋਟਰਾਂ ਤੋਂ 18 ਤੋਂ ਲੈ ਕੇ 29 ਜੁਲਾਈ ਦਰਮਿਆਨ ਇਕੱਠੀ ਕੀਤੀ ਜਾਣਕਾਰੀ 'ਤੇ ਆਧਾਰਤ ਹੈ। ਸਰਵੇਖਣ ਮੁਤਾਬਕ ਪ੍ਰਧਾਨ ਮੰਤਰੀ ਮੋਦੀ 49 ਫ਼ੀਸਦੀ ਲੋਕਾਂ ਦੀ ਪਹਿਲੀ ਪਸੰਦ ਹਨ ਤੇ 27 ਫ਼ੀਸਦ ਲੋਕ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget