ਸੋਨੀਪਤ: ਹਰਿਆਣਾ ਦੇ ਸੋਨੀਪਤ ‘ਚ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ‘ਚ ਗੋਹਾਨਾ ਦੇ ਇੱਕ 35 ਸਾਲਾ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਭਿਆਨਕ ਤਰੀਕੇ ਨਾਲ ਕਤਲ ਕੀਤਾ ਗਿਆ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰ ਚਕੇ ਐਫਐਸਐਲ ਟੀਮ ਨੂੰ ਮੌਕੇ ‘ਤੇ ਬੁਲਾਇਆ। ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਿਕ ਹਸਪਤਾਲ ‘ਚ ਭੇਜ ਦਿੱਤਾ ਗਿਆ।
ਦੱਸ ਦਈਏ ਕਿ ਲਾਸ਼ ਖੇਤ ‘ਚ ਪਿਆ ਮਿਲਿਆ। ਜਿਸ ਨਾਲ ਪਿੰਡ ‘ਚ ਸਨਸਨੀ ਫੇਲ ਗਈ। ਮ੍ਰਿਤਕ ਦੀ ਪਛਾਣ ਰਮੇਸ਼ ਪਿੰਡ ਹਸਨਗੜ੍ਹ ਦਾ ਵਸਨੀਕ ਵੱਜੋਂ ਹੋਈ ਸੀ ਅਤੇ ਉਸ ਦੇ ਸਿਰ ‘ਤੇ ਡੂੰਘੀ ਸੱਟ ਦੇ ਨਿਸ਼ਾਨ ਅਤ ਪੂਰੇ ਸ਼ਰੀਰ ਨੂੰ ਜਾਨਵਰਾਂ ਤੋਂ ਨੁਚਵਾਇਆ ਗਿਆ ਸੀ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਰਮੇਸ਼ ਦੇਰ ਰਾਤ ਮੋਨੂੰ ਨਾਂ ਦੇ ਨੌਜਵਾਨ ਨਾਲ ਸ਼ਰਾਬ ਪੀਣ ਗਿਆ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਪੀ ਉਧਮ ਸਿੰਘ ਨੇ ਦੱਸਿਆ ਕਿ ਪਿੰਡ ਹਸਨਗੜ੍ਹ ‘ਚ ਇੱਕ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਸੀ। ਜਿਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਅਤੇ ਉਸ ਨੂੰ ਜਾਨਵਰਾਂ ਅੱਗੇ ਸੁੱਟ ਦਿੱਤਾ ਗਿਆ। ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ।
ਦੋਸਤ ਨੇ ਪਹਿਲਾਂ ਕੀਤਾ ਦੋਸਤ ਦਾ ਕਤਲ, ਫੇਰ ਜੋ ਕਰਨ ਦੀ ਸੋਚੀ ਜਾਣ ਹੋ ਜਾਓਗੇ ਹੈਰਾਨ
ਏਬੀਪੀ ਸਾਂਝਾ
Updated at:
02 Nov 2019 03:57 PM (IST)
ਹਰਿਆਣਾ ਦੇ ਸੋਨੀਪਤ ‘ਚ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ‘ਚ ਗੋਹਾਨਾ ਦੇ ਇੱਕ 35 ਸਾਲਾ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਭਿਆਨਕ ਤਰੀਕੇ ਨਾਲ ਕਤਲ ਕੀਤਾ ਗਿਆ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰ ਚਕੇ ਐਫਐਸਐਲ ਟੀਮ ਨੂੰ ਮੌਕੇ ‘ਤੇ ਬੁਲਾਇਆ।
- - - - - - - - - Advertisement - - - - - - - - -