ਚੰਡੀਗੜ੍ਹ: ਕੇਂਦਰ ਸਰਕਾਰ ਨੇ ਲੋਕਾਂ ਨੂੰ ਮਹਿੰਗੇ ਭਾਅ ਦੇ ਤੇਲ ਤੋਂ ਥੋੜ੍ਹੀ ਰਾਹਤ ਦਿੰਦਿਆਂ ਡੀਜ਼ਲ ਤੇ ਪੈਟ੍ਰੋਲ ਦੇ ਭਾਅ ਵਿੱਚ ਕਟੌਤੀ ਕਰ ਦਿੱਤੀ ਹੈ। ਸਰਕਾਰ ਨੇ ਤੇਲ 'ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਨੂੰ ਘੱਟ ਕਰ ਦਿੱਤਾ ਹੈ, ਜਿਸ ਨਾਲ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਤੱਕ ਦੀ ਕਮੀ ਆ ਸਕਦੀ ਹੈ।


ਬੀਤੇ ਦਿਨੀਂ ਪੈਟ੍ਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਸੀ ਕਿ ਦਿਵਾਲੀ ਤਕ ਤੇਲ ਦੀਆਂ ਕੀਮਤਾਂ ਘੱਟ ਹੋ ਜਾਣਗੀਆਂ। ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਕੀਤੀ ਇਸ ਕਟੌਤੀ ਨਾਲ ਦਿੱਲੀ ਵਿੱਚ ਪੈਟ੍ਰੋਲ ਦੀ ਕੀਮਤ 68.83 ਰੁਪਏ ਤੇ ਡੀਜ਼ਲ ਦੀ ਕੀਮਤ 57.07 ਰੁਪਏ ਫ਼ੀ ਲੀਟਰ ਹੋ ਜਾਵੇਗੀ।

ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਤੇਲ ਦੀਆਂ ਦਿਨੋ ਦਿਨ ਵਧ ਰਹੀਆਂ ਕੀਮਤਾਂ ਕਾਰਨ ਬੀਤੇ ਦਿਨੀਂ ਤਿੱਖੀ ਆਲੋਚਨਾ ਹੋਈ ਸੀ, ਕਿਉਂਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਪਹਿਲਾਂ ਦੇ ਮੁਕਾਬਲੇ ਇਸ ਸਮੇਂ ਕਾਫੀ ਘੱਟ ਹੈ।