ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਅੱਜ ਇੱਕ ਵਾਰ ਫਿਰ ਵਾਧਾ ਕੀਤਾ ਗਿਆ। ਪੈਟਰੋਲ 17 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 10 ਪੈਸੇ ਪ੍ਰਤੀ ਲੀਟਰ ਹੋਰ ਮਹਿੰਗਾ ਹੋ ਗਿਆ। ਵਧੀਆਂ ਕੀਮਤਾਂ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 82 ਰੁਪਏ 61 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 73 ਰੁਪਏ 97 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।


ਪੰਜਾਬ 'ਚ ਪੈਟਰੋਲ 89 ਰੁਪਏ ਪ੍ਰਤੀ ਲੀਟਰ ਦੇ ਕਰੀਬ ਵਿਕ ਰਿਹਾ ਹੈ ਜਦਕਿ ਡੀਜ਼ਲ ਦੀ ਕੀਮਤ 75 ਰੁਪਏ ਪ੍ਰਤੀ ਲੀਟਰ ਦੇ ਕਰੀਬ ਜਾ ਪਹੁੰਚੀ ਹੈ। ਦੇਸ਼ ਦੀ ਆਰਥਕ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 89 ਰੁਪਏ 97 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 78 ਰੁਪਏ 53 ਪੈਸੇ ਪ੍ਰਤੀ ਲੀਟਰ ਹੈ।


ਤੇਲ ਦੀਆਂ ਕੀਮਤਾਂ ਘਟਣ ਦੇ ਕੋਈ ਆਸਾਰ ਨਹੀਂ:


ਆਮ ਜਨਤਾ ਨੂੰ ਤੇਲ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ ਤੋਂ ਰਾਹਤ ਦੀ ਕੋਈ ਆਸ ਨਹੀਂ ਹੈ। ਪਹਿਲਾਂ ਕੇਂਦਰੀ ਵਿੱਤ ਮੰਤਰੀ ਤੇ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਹ ਸੰਕੇਤ ਦੇ ਚੁੱਕੇ ਹਨ ਕਿ ਐਕਸਾਈਜ਼ ਡਿਊਟੀ 'ਚ ਕਟੌਤੀ ਨਹੀ ਕੀਤੀ ਜਾਵੇਗੀ।