ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ ਵਿੱਚ ਅੱਜ ਲਗਾਤਾਰ 10ਵੇਂ ਦਿਨ ਗਿਰਾਵਟ ਦੇਖੀ ਗਈ। ਦਿੱਲੀ ਵਿੱਚ ਤੇਲ ਕੰਪਨੀਆਂ ਨੇ ਪੈਟਰੋਲ ਵਿੱਚ 40 ਪੈਸੇ ਤੇ ਡੀਜ਼ਲ ਵਿੱਚ 35 ਪੈਸੇ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਪੈਟਰੋਲ ਦੀ ਕੀਮਤ 80 ਰੁਪਏ 45 ਪੈਸੇ ਤੇ ਡੀਜ਼ਲ ਦੀ ਕੀਮਤ 74 ਰੁਪਏ 38 ਪੈਸੇ ਪ੍ਰਤੀ ਲੀਟਰ ਹੋ ਗਈ ਹੈ।


ਉੱਥੇ ਹੀ ਮੁੰਬਈ ਵਿੱਚ ਪੈਟਰੋਲ ਦੀ 85 ਰੁਪਏ 93 ਪੈਸੇ ਤੇ ਡੀਜ਼ਲ ਦੀ ਕੀਮਤ 77 ਰੁਪਏ 96 ਪੈਸੇ ਫ਼ੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਦੇ ਕਾਰਨ ਹੋ ਰਹੀ ਹੈ।

ਕੌਮਾਂਤਰੀ ਬਾਜ਼ਾਰ ਵਿੱਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀ ਕੀਮਤ ਵਿੱਚ 0.66 ਫ਼ੀਸਦ ਦੀ ਕਮਜ਼ੋਰੀ ਦੇਖੀ ਗਈ ਤੇ 76.38 ਡਾਲਰ ਪ੍ਰਤੀ ਬੈਰਲ ਦੇ ਹਿਸਾਨ ਨਾਲ ਵਿਕ ਰਿਹਾ ਸੀ। ਬਾਜ਼ਾਰ ਵਿਸ਼ਲੇਸ਼ਕ ਫਿਲਹਾਲ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਦੀ ਉਮੀਦ ਕਰ ਰਹੇ ਹਨ। ਇਨ੍ਹਾਂ 10 ਦਿਨਾਂ ਦੌਰਾਨ ਪੈਟਰੋਲ ਦੀ ਕੀਮਤ ਦੋ ਰੁਪਏ 38 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 1 ਰੁਪਏ 31 ਪੈਸੇ ਦੀ ਕਮੀ ਹੋਈ ਹੈ।