Punjab News: ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਤੇ ਕਰੋੜਾਂ ਰੁਪਏ ਦੀ ਫਿਰੌਤੀ ਦੇ ਮਾਮਲਿਆਂ 'ਚ ਘਿਰੇ ਪੰਜਾਬ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਇਸ ਮਾਮਲੇ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੁਲਜ਼ਮ ਨੂੰ ਭਗੌੜਾ ਕਰਾਰ ਦਿਵਾਉਣ ਵੱਲ ਕਦਮ ਪੁੱਟਿਆ ਹੈ।
ਦੂਜੇ ਪਾਸੇ ਰਾਜਜੀਤ ਸਿੰਘ ਨੇ ਵੀ ਆਪਣੇ ਵਕੀਲ ਰਾਹੀਂ ਅਦਾਲਤ ਦਾ ਦਰ ਖੜਕਾਇਆ ਹੈ। ਉਸ ਨੇ ਆਪਣੇ ਖਿਲਾਫ ਜਾਰੀ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਅਦਾਲਤ ਨੇ ਦੋਵਾਂ ਮਾਮਲਿਆਂ ਦੀ ਅਗਲੀ ਸੁਣਵਾਈ 5 ਜੂਨ ਨੂੰ ਤੈਅ ਕੀਤੀ ਹੈ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਮੁਲਜ਼ਮ ਅਧਿਕਾਰੀ ਆਉਣ ਵਾਲੇ ਦਿਨਾਂ 'ਚ ਆਤਮ ਸਮਰਪਣ ਜਾਂ ਗ੍ਰਿਫਤਾਰੀ ਦੇ ਸਕਦਾ ਹੈ।
ਯਾਦ ਰਹੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੀਆਂ ਤਿੰਨ ਜਾਂਚ ਰਿਪੋਰਟਾਂ ਦੇ ਆਧਾਰ ’ਤੇ ਐਸਟੀਐਫ ਨੇ ਮਾਰਚ ਮਹੀਨੇ ਵਿੱਚ ਇੰਸਪੈਕਟਰ ਇੰਦਰਪ੍ਰੀਤ ਸਿੰਘ ਤੇ ਏਆਈਜੀ ਰਾਜਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਏਆਈਜੀ ਨੂੰ ਉਸੇ ਸਮੇਂ ਬਰਖਾਸਤ ਕਰ ਦਿੱਤਾ ਗਿਆ ਸੀ ਤੇ ਉਹ ਅੱਜ ਤੱਕ ਫਰਾਰ ਹੈ।
ਹਾਲਾਂਕਿ ਐਸਟੀਐਫ ਨੇ ਬਰਖਾਸਤ ਅਫਸਰ ਨੂੰ ਕਾਬੂ ਕਰਨ ਲਈ ਕਰੀਬ 500 ਥਾਵਾਂ 'ਤੇ ਛਾਪੇਮਾਰੀ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਵਿਰੁੱਧ ਭ੍ਰਿਸ਼ਟਾਚਾਰ ਤੇ ਜਬਰੀ ਵਸੂਲੀ ਨਾਲ ਸਬੰਧਤ ਦੋ ਨਵੇਂ ਕੇਸ ਦਰਜ ਕੀਤੇ ਗਏ ਸਨ। ਇਸ ਦੌਰਾਨ ਉਸ ਨੇ ਹੁਣ ਅਦਾਲਤ ਦੀ ਸ਼ਰਨ ਲਈ ਹੈ।
ਹਾਲਾਂਕਿ ਸੀਨੀਅਰ ਪੁਲਿਸ ਅਧਿਕਾਰੀ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਉਸ ਨੇ ਆਪਣੀ ਬਰਖਾਸਤਗੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਲਾਂਕਿ ਅਦਾਲਤ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ ਤੇ ਉਸ ਨੂੰ ਦਸਤਾਵੇਜ਼ ਸੌਂਪ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ