ਪੜਚੋਲ ਕਰੋ
Advertisement
ਭਾਰਤੀ ਮਨੋਰੰਜਨ ਜਗਤ 'ਚ ਬੈਨ ਹੋਏ ਗਾਇਕ Mika Singh ਨੇ ਭਖ਼ਸ਼ਾਈ ਭੁੱਲ, ਮਿਲੀ ਵੱਡੀ ਰਾਹਤ
ਮੀਕਾ ਸਿੰਘ ਨੇ ਬੀਤੀ ਅੱਠ ਅਗਸਤ ਨੂੰ ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿੱਚ ਬੀਤੀ ਅੱਠ ਅਗਸਤ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਅਰਬਪਤੀ ਰਿਸ਼ਤੇਦਾਰ ਦੀ ਧੀ ਦੇ ਵਿਆਹ ਵਿੱਚ ਆਪਣਾ ਅਖਾੜਾ ਲਾਇਆ ਸੀ। ਇਸ ਤੋਂ ਮਗਰੋਂ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਉਨ੍ਹਾਂ 'ਤੇ ਰੋਕ ਲਾ ਦਿੱਤੀ ਸੀ।
ਮੁੰਬਈ: ਬੀਤੇ ਦਿਨੀਂ ਪਾਕਿਸਤਾਨ ਵਿੱਚ ਪ੍ਰਦਰਸ਼ਨ ਕਰਨ ਕਰਕੇ ਭਾਰਤੀ ਮਨੋਰੰਜਨ ਜਗਤ ਵਿੱਚ ਬੈਨ ਕੀਤੇ ਗਾਇਕ ਮੀਕਾ ਸਿੰਘ ਨੇ ਮੁਆਫ਼ੀ ਮੰਗ ਲਈ ਹੈ। ਮੀਕਾ ਨੇ ਕਿਹਾ ਹੈ ਕਿ ਉਹ ਅੱਗੇ ਤੋਂ ਅਜਿਹੀ ਗਲਤੀ ਨਹੀਂ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਹਤ ਵੀ ਮਿਲ ਗਈ ਹੈ।
ਮੀਕਾ ਸਿੰਘ ਨੇ ਬੀਤੀ ਅੱਠ ਅਗਸਤ ਨੂੰ ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿੱਚ ਬੀਤੀ ਅੱਠ ਅਗਸਤ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਅਰਬਪਤੀ ਰਿਸ਼ਤੇਦਾਰ ਦੀ ਧੀ ਦੇ ਵਿਆਹ ਵਿੱਚ ਆਪਣਾ ਅਖਾੜਾ ਲਾਇਆ ਸੀ। ਇਸ ਤੋਂ ਮਗਰੋਂ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਉਨ੍ਹਾਂ 'ਤੇ ਰੋਕ ਲਾ ਦਿੱਤੀ ਸੀ।
ਭਾਰਤ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਬੇਅਸਰ ਕਰਨ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਤੋਂ ਕਈ ਤਰ੍ਹਾਂ ਦੇ ਰਿਸ਼ਤੇ ਤੋੜਨ ਦਾ ਐਲਾਨ ਕਰ ਦਿੱਤਾ, ਜਿਸ ਦੇ ਜਵਾਬ ਵਿੱਚ FWICE ਨੇ ਪਾਕਿਸਤਾਨੀ ਕਲਾਕਾਰਾਂ ਨੂੰ ਭਾਰਤ ਵਿੱਚ ਕੰਮ ਨਾ ਕਰਨ ਦੇਣ ਲਈ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਸੀ।
ਅੱਜ ਮੀਕਾ ਸਿੰਘ ਸ਼ਾਮ ਨੂੰ ਪੌਣੇ ਕੁ ਛੇ ਵਜੇ FWICE ਦੇ ਅਧਿਕਾਰੀਆਂ ਨੂੰ ਮਿਲਣ ਪਹੁੰਚੇ। ਇੱਥੇ ਮੀਕਾ ਸਿੰਘ ਨੇ ਸਿਨੇਮਾ ਕਰਮਚਾਰੀਆਂ ਤੋਂ ਮੁਆਫੀ ਮੰਗ ਲਈ। ਉਨ੍ਹਾਂ ਕਿਹਾ ਕਿ ਉਹ ਆਪਣੀ ਗ਼ਲਤੀ ਮੰਨਦੇ ਹਨ ਅਤੇ ਅੱਗੇ ਤੋਂ ਅਜਿਹੀ ਗਲਤੀ ਨਹੀਂ ਕਰਨਗੇ ਤੇ ਕਦੇ ਵੀ ਪਾਕਿਸਤਾਨ ਵਿੱਚ ਪ੍ਰੋਗਰਾਮ ਨਹੀਂ ਕਰਨਗੇ। ਇਸ ਤੋਂ ਬਾਅਦ FWICE ਨੇ ਮੀਕਾ 'ਤੇ ਲਾਇਆ ਬੈਨ ਵੀ ਹਟਾ ਲਿਆ।
#WATCH During a press briefing in Mumbai, on his show in Pak, Mika Singh has an argument with a journalist, says, "Few months ago Neha Kakkar,Sonu Nigam & Atif Aslam did a show. Why didn't you say anything then?Why am I being singled out?Is it that you'll ask me&it'll make news?" pic.twitter.com/LXTB8RNZ6v
— ANI (@ANI) August 21, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਦੇਸ਼
Advertisement