G20 Summit - ਉੱਤਰੀ ਭਾਰਤ ਦੀਆਂ 16 ਜਥੇਬੰਦੀਆਂ ਸਮੇਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਦਿੱਲੀ ਵਿਖੇ ਹੋ ਰਹੇ ਜੀ 20 ਸੰਮੇਲਨ ਵਿਰੁੱਧ ਪੰਜਾਬ ਵਿੱਚ ਸੇਕੜੇ ਥਾਂਵਾਂ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ । ਇਸ ਮੋਕੇ ਤੇ ਗੱਲ ਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕੇਂਦਰ ਵੱਲੋ ਕਾਰਪੋਰੇਟ ਜਗਤ ਨੂੰ ਫ਼ਾਇਦਾ ਪਹੁੰਚਾਉਣ ਵਾਸਤੇ ਜੀ 20 ਸੰਮੇਲਨ ਬੁਲਾਇਆ ਜਾ ਰਿਹਾ ਹੈ ਜੋ ਕੇ ਦੇਸ਼ ਵਾਸਤੇ ਬਹੁਤ ਘਾਤਕ ਹੈ ਅਤੇ ਦਿੱਲੀ ਦੀ ਆਵਾਜਾਈ ਠੱਪ ਕਰਕੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਇਸ ਤੋਂ ਤੁਰੰਤ ਬਾਹਰ ਆਵੇ। ਉਹਨਾਂ ਕਿਹਾ ਕਿ ਜੇਕਰ ਅਸੀਂ ਹੜ੍ਹ ਪੀੜਤਾ ਲਈ ਮੁਆਵਜ਼ਾ ਲੇਣਾ ਹੈ ,ਸਾਰੇ ਸਰਕਾਰੀ ਅਦਾਰਿਆਂ ਨੂੰ ਸੁਰਜੀਤ ਕਰਨਾ ਹੈ ,ਸਾਰੇ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ ,ਦਿੱਲੀ ਅੰਦੋਲਨ ਦੁਆਰਾ ਕੀਤੇ ਝੂਠੇ ਪਰਚੇ ਰੱਦ ਕਰਵਾਉਣੇ ਹਨ,ਐਮ.ਐਸ.ਪੀ ਗਰੰਟੀ ਦਾ ਕਨੂੰਨ ਬਣਾਉਣਾ ਹੈ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਵਾਉਣੇ ਹਨ ਤਾਂ ਸਾਨੂੰ ਸੰਘਰਸ਼ ਦੇ ਮੈਦਾਨ ਵਿੱਚ ਆਉਣ ਪਵੇਗਾ।
ਉਹਨਾਂ ਲੋਕਾਂ ਨੂੰ ਜੀ 20 ਸੰਮੇਲਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ। ਉਹਨਾਂ ਅੱਗੇ ਕਿਹਾ ਕਿ ਇਹਨਾਂ ਮੰਗਾਂ ਨੂੰ ਲੇ ਕੇ ਉੱਤਰੀ ਭਾਰਤ ਦੀਆਂ 16 ਜਥੇਬੰਦੀਆਂ ਸਮੇਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਪੰਜਾਬ ਭਰ ਵਿੱਚ 28 ਸਤੰਬਰ ਨੂੰ ਵੱਖ ਵੱਖ ਥਾਂਵਾਂ ਤੇ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial